ਅੱਜ ਕਾਰੋਬਾਰੀਆਂ ਨੂੰ ਮਿਲਣਗੇ CM ਮਾਨ ਤੇ ਕੇਜਰੀਵਾਲ, ਮੌਕੇ ''ਤੇ ਹੱਲ ਹੋਣਗੀਆਂ ਸਮੱਸਿਆਵਾਂ
Monday, Mar 17, 2025 - 08:58 AM (IST)

ਚੰਡੀਗੜ੍ਹ (ਅੰਕੁਰ) : ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਦੋਵੇਂ ਆਗੂ ਇੱਥੇ ਕੁੱਝ ਆਮ ਲੋਕਾਂ ਨੂੰ ਵੀ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ।
ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! LIST ਆਈ ਸਾਹਮਣੇ
ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਮੀਡੀਆ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਲੁਧਿਆਣਾ ਦੇ ਹੋਟਲ ਰੈਡੀਸਨ ਵਿਖੇ ਕਰਵਾਇਆ ਜਾ ਰਿਹਾ ਹੈ। ਕਰੀਬ 400 ਕਾਰੋਬਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਗੰਜੇਪਨ ਦਾ ਇਲਾਜ ਕਰਾਉਣ ਆਏ ਲੋਕਾਂ ਦੇ ਸਿਰ 'ਤੇ ਲਾਈ ਦਵਾਈ, ਜਿਵੇਂ ਹੀ...
ਸੰਜੀਵ ਅਰੋੜਾ ਨੇ ਕਿਹਾ ਕਿ ਜਿਨ੍ਹਾਂ ਦੀਆਂ ਸਮੱਸਿਆਵਾਂ ਮਾਮੂਲੀ ਹਨ, ਉਨ੍ਹਾਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਜਾਵੇਗਾ। ਜੋ ਵੀ ਮੁੱਦਾ ਲੰਬਾ ਸਮਾਂ ਲਵੇਗਾ ਜਾਂ ਕਾਨੂੰਨੀ ਪ੍ਰਕਿਰਿਆ ਨਾਲ ਸਬੰਧਿਤ ਹੈ, ਸਰਕਾਰ ਉਸ ਨੂੰ ਨੋਟ ਕਰੇਗੀ ਅਤੇ ਜਲਦੀ ਤੋਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8