CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Sunday, Aug 25, 2024 - 06:31 PM (IST)
ਅੰਮ੍ਰਿਤਸਰ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰ ਨਾਲ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ
ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਉਹ ਪੰਜਾਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ‘ਤੇ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ 'ਚੋਂ ਅਰਦਾਸ ਕੀਤੀ ਸੀ ਕਿ ਜਦੋਂ ਜੇਲ੍ਹ 'ਚੋਂ ਰਿਹਾਅ ਹੋਵਾਂਗਾ ਤਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਾਂਗਾ। ਇਹ ਇੱਛਾ ਹੁਣ ਪੂਰੀ ਹੋ ਗਈ ਹੈ, ਇਸ ਲਈ ਉਹ ਮੱਥਾ ਟੇਕਣ ਆਏ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ 'ਚ ਸਿੱਖਿਆ ਦੀ ਕ੍ਰਾਂਤੀ ਲਿਆਉਣ ਵਾਲੇ ਸਿੱਖਿਆ ਮੰਤਰੀ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਝੂਠੇ ਕੇਸ 'ਚੋਂ ਹੁਣ ਜਮਾਨਤ ਮਿਲ ਚੁੱਕੀ ਹੈ ਅਤੇ ਸਾਨੂੰ ਮਾਨਯੋਗ ਅਦਾਲਤ ਤੇ ਵਾਹਿਗੁਰੂ 'ਤੇ ਪੂਰਾ ਭਰੋਸਾ ਸੀ ਕਿ ਉਹ ਜਲਦ ਇਨਸਾਫ ਦੇਣਗੇ। ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਤੇ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ 'ਚ ਇਹ ਵੀ ਅਰਦਾਸ ਕੀਤੀ ਗਈ ਹੈ ਕਿ ਜਲਦ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਚੋਂ ਬਾਹਰ ਆਉਣ ।
ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8