Breaking News: CM ਮਾਨ ਤੇ ਸੰਜੇ ਸਿੰਘ ਨੂੰ ਨਹੀਂ ਮਿਲੀ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ

04/10/2024 10:59:37 AM

ਨੈਸ਼ਨਲ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਤਿਹਾੜ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਨੂੰ ਫ਼ਿਲਹਾਲ ਨਹੀਂ ਮਿਲ ਸਕਣਗੇ। ਜੇਲ੍ਹ ਪ੍ਰਸ਼ਾਸਨ ਨੇ  ਮੁਲਾਕਾਤ ਨਹੀਂ ਤੋਂ ਵੱਡਾ ਝਟਕਾ ਲੱਗਾ ਹੈ। ਨਿਯਮਾਂ ਦਾ ਹਵਾਲਾ ਦਿੰਦੇ ਹੋਏ ਦੋਵਾਂ ਨੂੰ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਹਾਲਾਂਕਿ ਕੱਲ੍ਹ ਭਗਵੰਤ ਮਾਨ ਅਤੇ ਸੰਜੇ ਸਿੰਘ ਦੀ ਕੇਜਰੀਵਾਲ ਨਾਲ ਮੁਲਾਕਾਤ ਤੈਅ ਹੋ ਗਈ ਸੀ। ਸੂਤਰਾਂ ਅਨੁਸਾਰ ਇਸ ਮੁਲਾਕਾਤ ਲਈ ਸਾਰੀਆਂ ਰਸਮਾਂ ਵੀ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ ਮੀਟਿੰਗ ਦਾ ਸਮਾਂ ਦੁਪਹਿਰ 1 ਵਜੇ ਤੈਅ ਕੀਤਾ ਗਿਆ ਸੀ, ਪਰ ਰਾਤ ਨੂੰ ਅਚਾਨਕ ਮੀਟਿੰਗ ਰੱਦ ਕਰ ਦਿੱਤੀ ਗਈ। ਹੁਣ ਤਿਹਾੜ ਜੇਲ੍ਹ ਨਵਾਂ ਸਮਾਂ ਦੱਸੇਗੀ। 

ਇਹ ਖ਼ਬਰ ਵੀ ਪੜ੍ਹੋ - ਭਾਜਪਾ ਨੇ ਝਾੜਿਆ ਅਨਿਲ ਮਸੀਹ ਤੋਂ ਪੱਲਾ! ਵਿਰੋਧੀਆਂ ਨੇ ਦੱਸਿਆ 'ਬਲੀ ਦਾ ਬੱਕਰਾ'

ਤਿਹਾੜ ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਲ੍ਹ ਦੇ ਆਪਣੇ ਨਿਯਮ ਹਨ ਅਤੇ ਜੇਲ੍ਹ ਪ੍ਰਸ਼ਾਸਨ ਜੇਲ੍ਹ ਮੈਨੂਅਲ ਅਨੁਸਾਰ ਚੱਲਦਾ ਹੈ। ਬੁੱਧਵਾਰ ਨੂੰ ਜੇਲ੍ਹ ਪ੍ਰਸ਼ਾਸਨ ਨੂੰ ਕੇਜਰੀਵਾਲ ਨੂੰ ਮਿਲਣ ਲਈ ਪੱਤਰ ਮਿਲਿਆ ਸੀ। ਤਿਹਾੜ ਜੇਲ੍ਹ ਦੇ ਡੀਜੀ ਅੱਜ ਇਸ ਪੱਤਰ ਦਾ ਜਵਾਬ ਦੇਣਗੇ। ਡੀਜੀ ਦੇ ਪੱਤਰ ਵਿਚ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੀਟਿੰਗ ਦੀਆਂ ਕੁਝ ਤਰੀਕਾਂ ਵੀ ਦੱਸੀਆਂ ਜਾਣਗੀਆਂ। ਜਿਸ ਤੋਂ ਬਾਅਦ ਜੇਕਰ ਸੰਜੇ ਅਤੇ ਭਗਵੰਤ ਮਾਨ ਚਾਹੁਣ ਤਾਂ ਉਹ ਉਸੇ ਦਿਨ ਕੇਜਰੀਵਾਲ ਨੂੰ ਮਿਲ ਸਕਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News