ਮੁੱਖ ਮੰਤਰੀ ਵੱਲੋਂ ਸੈਰ-ਸਪਾਟਾ ਕੇਂਦਰ ਵਜੋਂ ਬਠਿੰਡਾ ਨੂੰ ਉਭਾਰਨ ਲਈ ਝੀਲਾਂ ਦਾ ਮੁਕੰਮਲ ਕਾਇਆ-ਕਲਪ ਕਰਨ ਦਾ ਐਲਾਨ

Tuesday, Dec 27, 2022 - 09:00 PM (IST)

ਮੁੱਖ ਮੰਤਰੀ ਵੱਲੋਂ ਸੈਰ-ਸਪਾਟਾ ਕੇਂਦਰ ਵਜੋਂ ਬਠਿੰਡਾ ਨੂੰ ਉਭਾਰਨ ਲਈ ਝੀਲਾਂ ਦਾ ਮੁਕੰਮਲ ਕਾਇਆ-ਕਲਪ ਕਰਨ ਦਾ ਐਲਾਨ

ਬਠਿੰਡਾ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦੀਆਂ ਝੀਲਾਂ ਦਾ ਨਵੀਨੀਕਰਨ ਕਰਕੇ ਸ਼ਹਿਰ ਨੂੰ ਸੂਬੇ ਖਾਸ ਤੌਰ ’ਤੇ ਮਾਲਵਾ ਖਿੱਤੇ ’ਚ ਟੂਰਿਸਟ ਹੱਬ ਵਜੋਂ ਉਭਾਰਨ ਦਾ ਐਲਾਨ ਕੀਤਾ ਹੈ। ਇੱਥੇ ਲੇਕ ਵਿਊ ਵਿਖੇ ਜ਼ਿਲ੍ਹੇ ਨਾਲ ਸਬੰਧਤ ਵਿਧਾਇਕਾਂ ਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ਤੇ ਸਮੱਸਿਅਵਾਂ ਬਾਰੇ ਜਾਣਿਆ। ਉਨ੍ਹਾਂ ਪਹਿਲ ਦੇ ਆਧਾਰ 'ਤੇ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਨੇ ਖੋਹ ਲਈਆਂ ਘਰ ਦੀਆਂ ਖੁਸ਼ੀਆਂ, ਭਿਆਨਕ ਸੜਕ ਹਾਦਸੇ ਨੇ ਲਈ ਜਾਨ

ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸ਼ਹਿਰ ’ਚ ਟ੍ਰੈਫਿਕ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਦੇ ਮੱਦੇਨਜ਼ਰ ਨਵੇਂ ਬੱਸ ਸਟੈਂਡ ਦੀ ਮੰਗ ਰੱਖੀ, ਜਿਸ ’ਤੇ ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਨੂੰ ਇਕ ਹੋਰ ਨਵਾਂ ਬੱਸ ਸਟੈਂਡ ਜਲਦ ਦਿੱਤਾ ਜਾਵੇਗਾ। ਇਸ ਮੌਕੇ ਬਠਿੰਡਾ ਸ਼ਹਿਰ ਵਾਸੀਆਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਨੇ ਝੀਲ ਨੰਬਰ ਇਕ ਨੂੰ ਪਾਣੀ ਦੇ ਟੈਂਕ ਵਜੋਂ ਵਰਤਣ ਲਈ ਕਾਰਪੋਰੇਸ਼ਨ ਤੇ ਪਾਵਰਕਾਮ ਨੂੰ ਸਾਂਝੇ ਤੌਰ ’ਤੇ ਇਸ ਪ੍ਰਾਜੈਕਟ ਨੂੰ ਜਲਦ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ।

PunjabKesari

ਇਹ ਵੀ ਪੜ੍ਹੋ : ਮੋਬਾਈਲ ਖੋਹ ਕੇ ਭੱਜ ਰਹੇ ਸਨ ਲੁਟੇਰੇ, ਲੋਕਾਂ ਨੇ ਲਏ ਦਬੋਚ, ਸ਼ਰੇਆਮ ਕੀਤੀ ਛਿੱਤਰ ਪਰੇਡ ਤੇ ਫਿਰ...

ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਮਾਲਵੇ ’ਚ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਦੇ ਮੱਦੇਨਜ਼ਰ ਬਠਿੰਡਾ ਝੀਲਾਂ ਦੇ ਨਵੀਨੀਕਰਨ ਦੇ ਪ੍ਰਾਜੈਕਟ ਨੂੰ ਵੀ ਜਲਦ ਅਮਲੀਜਾਮਾ ਪਹਿਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਚੱਕਰਵਿਊ 'ਚੋਂ ਕੱਢ ਕੇ ਘੱਟ ਖਰਚੇ ’ਤੇ ਵੱਧ ਆਮਦਨ ਵਾਲੀਆਂ ਫਸਲਾਂ ਦੀ ਕਾਸ਼ਤ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ’ਚ ਹੋਰ ਵਾਧਾ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਦੇ ਮੱਦੇਨਜ਼ਰ ਨਵੇਂ ਕਲਾਸਰੂਮ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News