ਅਹਿਮ ਖ਼ਬਰ : CM ਮਾਨ ਦੇ ਐਲਾਨ ਮਗਰੋਂ ਕਈ ਆਗੂਆਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਤੇਜ਼ ਹੋਣ ਦੇ ਆਸਾਰ
Tuesday, Mar 07, 2023 - 08:45 AM (IST)
ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ’ਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ’ਚ ਸਖ਼ਤ ਰੁਖ਼ ਅਪਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਵਿਜੀਲੈਂਸ ਦੀ ਕਾਰਵਾਈ ਆਉਣ ਵਾਲੇ ਦਿਨਾਂ ’ਚ ਤੇਜ਼ ਹੋਣ ਦੇ ਆਸਾਰ ਬਣ ਗਏ ਹਨ।
ਵਿਜੀਲੈਂਸ ਬਿਊਰੋ ਵੱਲੋਂ ਇਸ ਸਮੇਂ ਲਗਭਗ 15 ਨੇਤਾਵਾਂ ਅਤੇ ਕੁੱਝ ਅਧਿਕਾਰੀਆਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ’ਚ ਕਈ ਸਾਬਕਾ ਮੰਤਰੀ ਵੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਦੇ ਵਿਚਾਰ ਅਧੀਨ ਸਿੰਚਾਈ ਘਪਲਾ ਵੀ ਹੈ, ਜਿਸ ’ਚ ਕੁੱਝ ਸਾਬਕਾ ਅਕਾਲੀ ਆਗੂਆਂ ਨੂੰ ਵੀ ਪੜਤਾਲ ਲਈ ਸੱਦਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਕਹਿਰ ਵਰ੍ਹਾਊ ਗਰਮੀ ਪੈਣ ਦੀਆਂ ਖ਼ਬਰਾਂ ਦਰਮਿਆਨ ਪੰਜਾਬੀਆਂ ਲਈ ਇਕ ਹੋਰ ਵੱਡਾ ਸੰਕਟ
ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਸਰਕਾਰ ਦੀ ਕਾਰਵਾਈ ਤੇਜ਼ ਕਰਨ ਦੇ ਸੰਕੇਤ ਦਿੱਤੇ ਹਨ। ਇਸ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਆਉਣ ਵਾਲੇ ਦਿਨਾਂ ’ਚ ਆਪਣੀ ਕਾਰਵਾਈ ਤੇਜ਼ ਕਰ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ