ਪੰਜਾਬ ਦੇ ਪਿੰਡਾਂ ਬਾਰੇ CM ਮਾਨ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
Sunday, Aug 10, 2025 - 02:43 PM (IST)

ਸੰਗਰੂਰ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਅਗਲੇ 20-25 ਦਿਨਾਂ 'ਚ ਪੰਜਾਬ ਦੇ ਪਿੰਡਾਂ ਦੀਆਂ 19 ਹਜ਼ਾਰ ਕਿੱਲੋਮੀਟਰ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਯਾਨੀ ਅਗਲੇ ਮਹੀਨੇ ਤੋਂ ਪਿੰਡਾਂ ਦੇ ਲੋਕਾਂ ਨੂੰ ਚੰਗੀਆਂ ਸੜਕਾਂ ਮਿਲਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਾਰਿਸ਼ ਦੇ ਮੌਸਮ ਕਾਰਨ ਸੜਕਾਂ ਬਣਾਉਣ ਦਾ ਕੰਮ ਫ਼ਿਲਹਾਲ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਲਈ ਬਜਟ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਹੁਣ ਠੇਕੇਦਾਰਾਂ ਨੂੰ ਪਹਿਲਾਂ ਹੀ ਆਖ਼ਿਆ ਜਾ ਰਿਹਾ ਹੈ ਕਿ 5 ਸਾਲ ਤਕ ਸੜਕਾਂ ਟੁੱਟ ਜਾਣ ਜਾਂ ਟੋਏ ਪੈ ਜਾਣ 'ਤੇ ਉਸ ਦੀ ਮੁਰੰਮਤ ਠੇਕੇਦਾਰ ਨੂੰ ਆਪਣੇ ਖ਼ਰਚੇ 'ਤੇ ਕਰਵਾਉਣੀ ਪਵੇਗੀ। ਇਸ ਤੋਂ ਇਲਾਵਾ ਜਦੋਂ ਤਕ ਪੰਚਾਇਤ ਇਹ ਗੱਲ ਨਹੀਂ ਕਹਿੰਦੀ ਕਿ ਸੜਕਾਂ ਲਈ ਚੰਗੇ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ, ਉਦੋਂ ਤਕ ਠੇਕੇਦਾਰਾਂ ਦੇ ਪੈਸੇ ਰਿਲੀਜ਼ ਨਹੀਂ ਕੀਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਐਲਾਨ! ਇਨ੍ਹਾਂ ਨੂੰ ਮਿਲਣਗੇ 40-40 ਹਜ਼ਾਰ ਰੁਪਏ
ਮੁੱਖ ਮੰਤਰੀ ਅੱਜ ਧੂਰੀ ਵਿਖੇ ਅਮਰ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਦੀ ਵੱਡਮੁੱਲੀ ਸ਼ਹਾਦਤ ਨੂੰ ਯਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਢਢੋਗਲ ਵਿਖੇ 2 ਸੜਕਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਸੜਕਾਂ 17.21 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ। ਉਸ ਦੇ ਨਾਲ ਹੀ ਉਨ੍ਹਾਂ ਨੇ ਢਢੋਗਲ ਦੀ ਸੜਕ ਦਾ ਨਾਂ ਸ਼ਹੀਦ ਭਗਤ ਸਿੰਘ ਢਢੋਗਲ ਦੇ ਨਾਂ 'ਤੇ ਰੱਖਣ ਦੀ ਵੀ ਪੇਸ਼ਕਸ਼ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8