ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਐਲਾਨ! 10 ਤੋਂ 15 ਅਕਤੂਬਰ ਤਕ...

Saturday, Oct 04, 2025 - 03:42 PM (IST)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਐਲਾਨ! 10 ਤੋਂ 15 ਅਕਤੂਬਰ ਤਕ...

ਲਹਿਰਾਗਾਗਾ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ 10 ਤੋਂ 15 ਅਕਤੂਬਰ ਤਕ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਮਿਲਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਪਹਿਲਾਂ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਘੱਗਰ ਦਰਿਆ ਦੇ ਕੰਡੇ ਲੋਕਾਂ ਵੱਲੋਂ ਕੀਤੀ ਮਿਹਨਤ ਦੀ ਵੀ ਬਹੁਤ ਸ਼ਲਾਘਾ ਕੀਤੀ, ਜਿੰਨਾ ਨੇ ਬੰਨ੍ਹਾਂ ਦੀ ਮਜਬੂਤੀ ਲਈ ਡੱਟ ਕੇ ਮਿਹਨਤ ਕੀਤੀ ਤੇ ਘੱਗਰ ਨੂੰ ਓਵਰਫ਼ਲੋ ਨਹੀਂ ਹੋਣ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - 11 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਸ ਇਲਾਕੇ 'ਚ ਲੱਗਣ ਜਾ ਰਿਹੈ ਲੰਮਾ Power Cut

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਦੇ ਹਲਕਾ ਲਹਿਰਾਗਾਗਾ ਦੇ ਲੋਕਾਂ ਨੂੰ ਵੱਡੇ ਤੋਹਫ਼ੇ ਦਿੱਤੇ। ਉਨ੍ਹਾਂ ਵੱਲੋਂ ਬਿਜਲੀ ਬੋਰਡ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਇਲਾਕੇ ਵਿਚ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਵੀ ਕੀਤਾ ਗਿਆ, ਜਿਸ 'ਤੇ 16 ਕਰੋੜ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਇਕ ਫਾਊਂਡੇਸ਼ਨ ਵੱਲੋਂ ਤਿਆਰ ਕੀਤੇ ਗਏ 'ਸੌਰਵ ਕੰਪਲੈਕਸ' ਕਮਿਊਨਿਟੀ ਹਾਲ ਨੂੰ ਵੀ ਲੋਕ-ਅਰਪਿਤ ਕੀਤਾ ਗਿਆ, ਜਿਸ ਵਿਚ ਲੋਕ ਵਿਆਹ-ਸ਼ਾਦੀਆਂ ਤੇ ਹੋਰ ਸਮਾਗਮ ਕਰਵਾ ਸਕਣਗੇ। ਉਨ੍ਹਾਂ ਨੇ ਪੁਰਾਣੀ ਸਬਜ਼ੀ ਮੰਡੀ ਵਿਚ ਕਮਿਊਨਿਟੀ ਰਸੋਈ ਦੀ ਵੀ ਸ਼ੁਰੂਆਤ ਕੀਤੀ, ਜਿਸ ਵਿਚ ਲੋਕ 10 ਰੁਪਏ ਵਿਚ ਢਿੱਡ ਭਰ ਕੇ ਰੋਟੀ ਖਾ ਸਕਣਗੇ। ਇਸ ਮਗਰੋਂ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੀਆਂ 101 ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਵਿਚ ਵੀ ਹਿੱਸਾ ਲਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News