CM ਮਾਨ ਨੇ 26 ਜਨਵਰੀ 'ਤੇ ਖ਼ੁਸ਼ ਕਰ ਦਿੱਤੇ ਬਠਿੰਡਾ ਵਾਸੀ, ਕਰ ਦਿੱਤਾ ਵੱਡਾ ਐਲਾਨ

01/26/2023 11:30:40 AM

ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਕਰਵਾਏ ਗਏ ਗਣਤੰਤਰ ਦਿਹਾੜੇ ਦੇ ਪ੍ਰੋਗਰਾਮ 'ਚ ਮੁੱਖ ਮਹਿਮਾਨ ਵੱਜੋਂ ਸ਼ਿਰੱਕਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਨੇ ਬਠਿੰਡਾ ਵਾਸੀਆਂ ਲਈ ਵੱਡਾ ਐਲਾਨ ਕੀਤਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅੱਜ ਜੇਲ੍ਹ 'ਚੋਂ ਰਿਹਾਅ ਹੋਣ ਨੂੰ ਲੈ ਕੇ ਆ ਗਈ ਇਹ ਖ਼ਬਰ, ਪਤਨੀ ਨੇ ਕੀਤਾ ਟਵੀਟ

ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਸ਼ਹਿਰ ਤੋਂ ਬਾਹਰ ਬਿਲਕੁਲ ਨਵਾਂ ਅਤੇ ਡਿਜੀਟਲ ਬੱਸ ਅੱਡਾ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਬੱਸ ਅੱਡੇ ਤੋਂ ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਇਲੈਕਟ੍ਰਿਕ ਬੱਸ ਸੇਵਾ ਸ਼ੁਰੂ ਕਰਨ ਵਾਲਾ ਬਠਿੰਡਾ ਪੂਰੇ ਪੰਜਾਬ 'ਚੋਂ ਪਹਿਲਾ ਜ਼ਿਲ੍ਹਾ ਬਣ ਜਾਵੇਗਾ।

ਇਹ ਵੀ ਪੜ੍ਹੋ : ਖੰਨਾ 'ਚ ਬੰਦੇ ਨੇ 3 ਲੋਕਾਂ 'ਤੇ ਸ਼ਰੇਆਮ ਚੜ੍ਹਾ ਦਿੱਤੀ ਗੱਡੀ, ਮੰਜ਼ਰ ਦੇਖ ਕੰਬ ਗਿਆ ਹਰ ਕਿਸੇ ਦਾ ਦਿਲ (ਤਸਵੀਰਾਂ)

ਉਨ੍ਹਾਂ ਕਿਹਾ ਕਿ ਬਠਿੰਡੇ ਵਾਲੇ ਕਦੇ ਝੂਠ ਨਹੀਂ ਬੋਲਦੇ ਅਤੇ ਜੋ ਉਨ੍ਹਾਂ ਦੇ ਦਿਲਾਂ 'ਚ ਹੈ, ਉਹੀ ਜ਼ੁਬਾਨ 'ਤੇ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕ ਜੋ ਚਾਹੁੰਦੇ ਹਨ, ਉਸ ਨੂੰ ਪੂਰਾ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News