CM ਮਾਨ ਨੇ ਖੁਰਾਲਗੜ੍ਹ ਨੇੜੇ ਹਾਦਸਿਆਂ ’ਚ ਮਾਰੇ ਗਏ ਸ਼ਰਧਾਲੂਆਂ ਦੇ ਵਾਰਿਸਾਂ ਲਈ ਕੀਤਾ ਇਹ ਐਲਾਨ

Friday, Apr 14, 2023 - 09:01 PM (IST)

CM ਮਾਨ ਨੇ ਖੁਰਾਲਗੜ੍ਹ ਨੇੜੇ ਹਾਦਸਿਆਂ ’ਚ ਮਾਰੇ ਗਏ ਸ਼ਰਧਾਲੂਆਂ ਦੇ ਵਾਰਿਸਾਂ ਲਈ ਕੀਤਾ ਇਹ ਐਲਾਨ

ਚੰਡੀਗੜ੍ਹ (ਘੁੰਮਣ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ’ਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖ਼ਮੀ ਹੋ ਗਏ। ਇਨ੍ਹਾਂ ਭਿਆਨਕ ਹਾਦਸਿਆਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਪੁੱਛਗਿੱਛ ਖ਼ਤਮ, ਦਫ਼ਤਰ ’ਚੋਂ ਬਾਹਰ ਨਿਕਲਦਿਆਂ ਹੀ ਸਾਬਕਾ CM ਚੰਨੀ ਨੇ ਦਿੱਤਾ ਵੱਡਾ ਬਿਆਨ

ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ’ਚੋਂ ਮ੍ਰਿਤਕਾਂ ਦੇ ਵਾਰਿਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।


author

Manoj

Content Editor

Related News