ਵਿਧਾਨ ਸਭਾ ਦੇ ਐਲਾਨ ਤੋਂ ਨਿਕਲੀ ‘ਮਾਲਵਾ ਨਹਿਰ’ ਸਮੁੱਚੀ ਮਾਲਵਾ ਪੱਟੀ ਲਈ ਬਣ ਸਕਦੀ ਹੈ ਸਿਆਸੀ ਧਾਰਾ

03/06/2024 10:00:59 AM

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਵਿਧਾਨ ਸਭਾ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਾਲਵਾ ਨਹਿਰ ਦੀ ਉਸਾਰੀ ਦਾ ਐਲਾਨ ਸਿਰਫ਼ ਖੇਤੀ ਅਤੇ ਕਿਸਾਨਾਂ ਦੀ ਸਹੂਲਤ ਤੱਕ ਸੀਮਤ ਰਹਿਣ ਦੀ ਬਜਾਏ ਪੰਜਾਬ ਦੀ ਸਿਆਸਤ 'ਚ ਉਥਲ-ਪੁਥਲ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈ। ਮੁੱਖ ਮੰਤਰੀ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਕਿਉਂਕਿ ਇਹ ਪ੍ਰਾਜੈਕਟ ਕੇਂਦਰੀ ਮਾਲਵੇ ਦੇ ਵੱਡੇ ਖੇਤਰ ਨੂੰ ਛੂਹੇਗਾ, ਇਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਮਾਲਵਾ ਖੇਤਰ 'ਚ ਭਾਰੀ ਪ੍ਰਭਾਵ ਪਾਉਣ ਵਾਲੇ ਭਵਿੱਖ ਦੀ ਸਿਆਸਤ ਨੂੰ ਉਸਾਰਨ ਲਈ ਵੀ ਕੰਮ ਕਰੇਗਾ। ਰਾਜ ਦੀ ਰਾਜਨੀਤੀ ਇਹ ਇੱਕ ਵੱਡਾ ਕਦਮ ਸਾਬਤ ਹੋਵੇਗਾ।

ਇਹ ਵੀ ਪੜ੍ਹੋ : Punjab Budget 2024 : ਬਜਟ ਦੌਰਾਨ ਪੰਜਾਬੀਆਂ ਲਈ ਵੱਡੇ ਐਲਾਨ ਕਰ ਰਹੇ ਹਰਪਾਲ ਚੀਮਾ (ਵੀਡੀਓ)

ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਉਪਲੱਬਧ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਮਾਹਿਰ ਵਿਚਾਰ ਰੱਖਣ ਵਾਲੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਸੂਬੇ 'ਚ ਲਗਾਏ ਗਏ 14.5 ਲੱਖ ਟਿਊਬਵੈੱਲਾਂ ਨੂੰ ਰੇਸ਼ਨਲਾਈਜੇਸ਼ਨ ਸਬੰਧੀ ਉਠਾਏ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਟਿੱਪਣੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਟਿਊਬਵੈੱਲਾਂ ਰਾਹੀਂ ਵਰਤੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰਾਂ, ਰਜਬਾਹੇ ਅਤੇ ਖਾਲਾਂ ਰਾਹੀਂ ਵੱਧ ਤੋਂ ਵੱਧ ਇਲਾਕਿਆਂ 'ਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯਤਨ ਤਹਿਤ ਨਵੀਂ ਨਹਿਰ ਦੀ ਉਸਾਰੀ ਦੀ ਯੋਜਨਾ ’ਤੇ ਕੰਮ ਚੱਲ ਰਿਹਾ ਹੈ, ਜਿਸ ਨੂੰ ਅਸੀਂ ਮਾਲਵਾ ਕੈਨਾਲ ਦਾ ਨਾਂ ਦਿੱਤਾ ਹੈ, ਇਹ ਨਹਿਰ ਗੰਗਾ ਨਹਿਰ ਅਤੇ ਸਰਹਿੰਦ ਫੀਡਰ ਦੇ ਵਿਚਕਾਰ ਪੈਂਦੇ ਖੇਤਰ ਦੇ 1.78 ਲੱਖ ਏਕੜ ਖੇਤਾਂ ਨੂੰ ਜੋੜ ਦੇਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਖ਼ੁਸ਼ਖ਼ਬਰੀ, ਬਜਟ 'ਚ ਮਾਈਨਿੰਗ ਸਾਈਟਾਂ ਬਾਰੇ ਕੀਤਾ ਗਿਆ ਵੱਡਾ ਐਲਾਨ

ਰਾਜਸਥਾਨ ਨੂੰ ਸਿੰਚਾਈ ਦੇ ਲਾਭ ਪ੍ਰਦਾਨ ਕਰੇਗਾ। ਧਿਆਨ ਰਹੇ ਕਿ ਮੁੱਖ ਮੰਤਰੀ ਵਲੋਂ ਸਦਨ ਵਿਚ ਕੀਤੇ ਗਏ ਇਸ ਐਲਾਨ ਅਤੇ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਇਹ ਨਹਿਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਖੇਤਰਾਂ ਵਿਚੋਂ ਲੰਘੇਗੀ ਅਤੇ ਇਹ ਉਹ ਖੇਤਰ ਹਨ, ਜਿਨ੍ਹਾਂ ਨੂੰ ਕੇਂਦਰ ਕਈ ਦਹਾਕਿਆਂ ਤੋਂ ਪੰਜਾਬ ਦੀ ਸਿਆਸਤ ਵਿਚ ਜਾਂ ਕਹਿ ਲਓ, ਉਹ ਨਾ ਸਿਰਫ਼ ਪੰਜਾਬ ਦੇ ਮੁੱਖ ਮੰਤਰੀ ਕੁਰਸੀ ਨੂੰ ਪ੍ਰਭਾਵਿਤ ਕਰਦੇ ਰਹੇ ਹਨ, ਸਗੋਂ ਜ਼ਿਆਦਾਤਰ ਸਮਾਂ ਮੁੱਖ ਮੰਤਰੀ ਦੀ ਕੁਰਸੀ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਕੋਲ ਰਹੀ ਹੈ। ਇਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਗਿਆਨੀ ਜ਼ੈਲ ਸਿੰਘ, ਹਰਚਰਨ ਸਿੰਘ ਬਰਾੜ ਵਰਗੇ ਵੱਡੇ ਨਾਂ ਸ਼ਾਮਲ ਹਨ, ਜਦ ਕਿ ਦੇਸ਼ ਦੀ ਸਿਆਸਤ ਵਿਚ ਪਹੁੰਚੇ ਚੌਧਰੀ ਬਲਰਾਮ ਜਾਖੜ ਵੀ ਇਸੇ ਖੇਤਰ ਨਾਲ ਸਬੰਧਿਤ ਹਨ।

ਖ਼ਾਸ ਗੱਲ ਇਹ ਹੈ ਕਿ ਜਿੱਥੇ ਲੱਖਾਂ ਪਰਿਵਾਰਾਂ ਦੀ ਕਿਸਾਨੀ ਨੂੰ ਵੱਡੀ ਰਾਹਤ ਦੇਣ ਦੀ ਸਮਰੱਥਾ ਰੱਖਣ ਵਾਲੇ ਇਸ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਆਮ ਆਦਮੀ ਪਾਰਟੀ ਦੀਆਂ ਵਿਰੋਧੀ ਪਾਰਟੀਆਂ ਦੇ ਮੌਜੂਦਾ ਸੂਬਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਸੁਨੀਲ ਜਾਖੜ ਨਾਲ ਸਿੱਧਾ ਸਬੰਧ ਹੈ। ਇਹ ਤੈਅ ਹੈ ਕਿ ਲੱਖਾਂ ਪਰਿਵਾਰਾਂ ਨੂੰ ਰਾਹਤ ਦੇਣ ਵਾਲੇ ਇਸ ਪ੍ਰਾਜੈਕਟ ਦੇ ਐਲਾਨ ਨਾਲ ਇਨ੍ਹਾਂ ਤਿੰਨਾਂ ਦੇ ਪ੍ਰਭਾਵ ਵਾਲੇ ਖੇਤਰਾਂ ਵਿਚ ਆਮ ਆਦਮੀ ਪਾਰਟੀ ਦੀ ਪੈਨੇਟ੍ਰੇਸ਼ਨ ਵਧਾਉਣ ਦਾ ਰਾਹ ਸਾਫ਼ ਹੋਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News