ਦਸੂਹਾ ਵਿਖੇ ਵਾਪਰੇ ਹਾਦਸੇ 'ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ CM ਮਾਨ ਵੱਲੋਂ ਮਦਦ ਦਾ ਐਲਾਨ
Monday, Jul 07, 2025 - 05:33 PM (IST)

ਦਸੂਹਾ (ਵੈੱਬ ਡੈਸਕ, ਝਾਵਰ, ਮੋਮੀ)- ਦਸੂਹਾ ਵਿਚ ਅੱਜ ਵਾਪਰੇ ਭਿਆਨਕ ਬੱਸ ਹਾਦਸੇ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਦਦ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਜ਼ਖ਼ਮੀਆਂ ਦਾ ਇਲਾਜ ਅਤੇ ਹੋਰ ਸਹਾਇਤਾ ਵੀ ਸਰਕਾਰ ਵੱਲੋਂ ਦੇਣ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦਾ ਵਿਰੋਧੀਆਂ 'ਤੇ ਤੰਜ, ਕਿਹਾ-ਕਾਂਗਰਸ ਤੇ ਭਾਜਪਾ ਵਿਚਾਲੇ ਜ਼ਬਰਦਸਤ ਸੈਟਿੰਗ
ਇਥੇ ਦੱਸ ਦੇਈਏ ਕਿ ਹਾਦਸੇ ਦੌਰਾਨ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸਿਵਲ ਹਸਪਤਾਲ ਦਸੂਹਾ ਪਹੁੰਚੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਮਰੀਜਾਂ ਦਾ ਹਾਲ ਪੁਛਿੱਆ ਅਤੇ ਕਿਹਾ ਕਿ ਇਸ ਬੱਸ ਹਾਦਸੇ ਵਿੱਚ ਮਾਰੇ ਗਏ ਮ੍ਰਿਤਕਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਫੰਡ ਵਿੱਚੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਖ਼ਮੀਆਂ ਦਾ ਇਲਾਜ ਅਤੇ ਹੋਰ ਸਹਾਇਤਾ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਦਸੂਹਾ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ CM ਮਾਨ ਨੇ ਜਤਾਇਆ ਦੁੱਖ਼
ਉਨ੍ਹਾਂ ਨੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਐੱਸ. ਡੀ. ਐੱਮ. ਦਸੂਹਾ ਕੰਵਲਜੀਤ ਸਿੰਘ ਅਤੇ ਐੱਸ. ਐੱਮ. ਓ. ਦਸੂਹਾ ਡਾ. ਮਨਮੋਹਣ ਸਿੰਘ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਜ਼ਖ਼ਮੀ ਮਰੀਜਾਂ ਦੀ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਇਸ ਮੌਕੇ 'ਤੇ ਦਸੂਹਾ ਦੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਇਸ ਘਟਨਾ ਦਾ ਦੁੱਖ਼ ਪ੍ਰਗਟ ਕੀਤਾ ਅਤੇ ਜ਼ਖ਼ਮੀਆਂ ਦਾ ਹਾਲਚਾਲ ਪੁੱਛਿਆ। ਐੱਸ. ਡੀ. ਐੱਮ. ਦਸੂਹਾ ਵੱਲੋਂ 01883-506268 ਹੈਲਪ ਨੰਬਰ ਵੀ ਜਾਰੀ ਕੀਤਾ ।
ਇਹ ਵੀ ਪੜ੍ਹੋ: ਪੰਜਾਬ ਲਈ ਖ਼ਤਰੇ ਦੀ ਘੰਟੀ! ਉੱਡੀ ਕਿਸਾਨਾਂ ਦੀ ਨੀਂਦ, ਅਚਾਨਕ ਆ ਖੜ੍ਹੀ ਹੋਈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e