CM ਮਾਨ ਨੇ ਬਾਰ ਐਸੋਸੀਏਸ਼ਨ ਨੂੰ 2.5 ਕਰੋੜ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ

05/18/2022 2:26:58 AM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ 2.5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਹ ਗ੍ਰਾਂਟ 3 ਦਿਨਾਂ ਵਿੱਚ ਜਾਰੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ ਕਿਹਾ ਕਿ ਸਰਕਾਰ ਹਾਈ ਕੋਰਟ ਦੇ ਹਰ ਫੈਸਲੇ ਨੂੰ ਗੰਭੀਰਤਾ ਨਾਲ ਲਾਗੂ ਕਰੇਗੀ। ਮੁੱਖ ਮੰਤਰੀ ਅੱਜ ਬਾਰ ਐਸੋਸੀਏਸ਼ਨ ਵੱਲੋਂ ਆਪਣੇ ਸਨਮਾਨ 'ਚ ਰੱਖੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਆਏ ਸਨ, ਜੋ ਹਾਈ ਕੋਰਟ ਦੇ ਨਿਊ ਬਾਰ ਕੰਪਲੈਕਸ ਵਿੱਚ ਦੁਪਹਿਰ 1 ਵਜੇ ਹੋਇਆ। ਪ੍ਰੋਗਰਾਮ 'ਚ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਵੀ ਖਾਸ ਤੌਕ 'ਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਨੇ ਨੇਤਾਵਾਂ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ, ਹਫ਼ਤੇ ਦਾ ਸ਼ਡਿਊਲ ਜਾਰੀ

ਭਗਵੰਤ ਮਾਨ ਨੇ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਿਆਂਪਾਲਿਕਾ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਦੀ ਸਰਕਾਰ ਗੈਰ-ਪ੍ਰਸ਼ਾਸਕੀ ਕੰਮਾਂ 'ਚ ਦਖਲ ਨਹੀਂ ਦੇਵੇਗੀ। ਉਨ੍ਹਾਂ ਵਕੀਲਾਂ ਨੂੰ ਇਹ ਵੀ ਕਿਹਾ ਕਿ ਇਨਸਾਫ਼ ਸਸਤਾ ਜਾਂ ਮੁਫ਼ਤ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਦਾਲਤੀ ਫੈਸਲਿਆਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਮਾਨ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਜੇਲ੍ਹ ਵਿਚ ਵੀ.ਆਈ.ਪੀ. ਟ੍ਰੀਟਮੈਂਟ ਨਹੀਂ ਦਿੱਤਾ ਜਾਵੇਗਾ। ਅਦਾਲਤੀ ਫੈਸਲਿਆਂ ਦੀ ਪਾਲਣਾ ਹਰ ਹਾਲਤ ਵਿੱਚ ਬਰਾਬਰ ਹੋਵੇਗੀ ਤੇ ਕਿਸੇ ਨਾਲ ਕੋਈ ਵਿਸ਼ੇਸ਼ ਵਰਤਾਓ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : CIA ਸਟਾਫ਼ ਵੱਲੋਂ ਅਸਲੇ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ JE ਸਣੇ 6 ਗ੍ਰਿਫ਼ਤਾਰ

ਇਸ ਮੌਕੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਤੇ ਮੁੱਖ ਮੰਤਰੀ ਮਾਨ ਨੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਵੈੱਬਸਾਈਟ ਨੂੰ ਮੁੜ ਲਾਂਚ ਕੀਤਾ। ਇਸ ਤਹਿਤ ਸਾਰੀਆਂ ਜ਼ਿਲ੍ਹਾ ਅਦਾਲਤਾਂ, ਹਾਈ ਕੋਰਟ, ਟ੍ਰਿਬਿਊਨਲ ਆਦਿ ਦੇ ਕੇਸ ਇਥੋਂ ਉਪਲਬਧ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਸਾਰੇ ਲੋਕਾਂ ਨੂੰ ਇਕੋ ਥਾਂ 'ਤੇ ਫਾਇਦਾ ਹੋਵੇਗਾ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Mukesh

This news is Content Editor Mukesh