ਤਰਨਤਾਰਨ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ CM ਮਾਨ ਵੱਲੋਂ ਆਰਥਿਕ ਮਦਦ ਦਾ ਐਲਾਨ

Wednesday, Mar 23, 2022 - 10:34 PM (IST)

ਤਰਨਤਾਰਨ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ CM ਮਾਨ ਵੱਲੋਂ ਆਰਥਿਕ ਮਦਦ ਦਾ ਐਲਾਨ

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਸ ਕਪਤਾਨ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਤਰਨਤਾਰਨ : ਕੈਟਲ ਫੀਡ ਲਈ ਬਣਾਈ ਬੇਸਮੈਂਟ 'ਚ ਗੈਸ ਚੜ੍ਹਨ ਨਾਲ 3 ਲੋਕਾਂ ਦੀ ਮੌਤ

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਅਤੇ ਜੇਕਰ ਕੋਈ ਜ਼ਖਮੀ ਹੋਇਆ ਤਾਂ ਉਸ ਦੇ ਮੁਫ਼ਤ ਇਲਾਜ ਦਾ ਵੀ ਐਲਾਨ ਕੀਤਾ। ਇਸ ਦੌਰਾਨ ਭਗਵੰਤ ਮਾਨ ਨੇ ਦੋ ਵਿਅਕਤੀਆਂ ਦੀ ਮੌਤ ’ਤੇ ਅਫਸੋਸ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ : WHO : ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਦੂਜੇ ਹਫ਼ਤੇ ਵਾਧਾ, ਮੌਤਾਂ 'ਚ ਕਮੀ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

 


author

Karan Kumar

Content Editor

Related News