ਗੈਂਗਸਟਰਾਂ ਨੂੰ ਮੁੱਖ ਧਾਰਾ ’ਚ ਵਾਪਸ ਆਉਣ ਦੀ CM ਮਾਨ ਵੱਲੋਂ ਅਪੀਲ, ਨਾਲ ਹੀ ਦਿੱਤੀ ਇਹ ਚਿਤਾਵਨੀ

Friday, Jul 22, 2022 - 04:02 PM (IST)

ਗੈਂਗਸਟਰਾਂ ਨੂੰ ਮੁੱਖ ਧਾਰਾ ’ਚ ਵਾਪਸ ਆਉਣ ਦੀ CM ਮਾਨ ਵੱਲੋਂ ਅਪੀਲ, ਨਾਲ ਹੀ ਦਿੱਤੀ ਇਹ ਚਿਤਾਵਨੀ

ਫ਼ਿਰੋਜ਼ਪੁਰ (ਕੁਮਾਰ, ਗੁਰਮੇਲ, ਸੋਨੂੰ) : ਚੀਨ ਦੇ ਬਾਰਡਰ ’ਤੇ ਸ਼ਹੀਦ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਲੋਹਕੇ ਕਲਾਂ ਦੇ ਭਾਰਤੀ ਫੌਜ ਦੇ ਜਵਾਨ ਸ਼ਹੀਦ ਕੁਲਦੀਪ ਸਿੰਘ ਨੂੰ ਸ਼ਰਧਾਂਜਲੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 95 ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਹੁੰਦਾ ਅਤੇ ਜੋ ਲੋਕ ਦੇਸ਼ ’ਤੇ ਕੁਰਬਾਨ ਹੋ ਜਾਂਦੇ ਹਨ, ਉਹ ਸ਼ਹੀਦ ਹਮੇਸ਼ਾ ਦੇਸ਼ ਦੇ ਲੋਕਾਂ ਦੇ ਦਿਲਾਂ ’ਚ ਰਹਿੰਦੇ ਹਨ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਰੂਪਾ ਤੇ ਕੁੱਸਾ ਦੇ ਐਨਕਾਊਂਟਰ ਨੂੰ ਲੈ ਕੇ FIR ’ਚ ਹੋਇਆ ਅਹਿਮ ਖ਼ੁਲਾਸਾ

ਉਨ੍ਹਾਂ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਦੇਸ਼ ਦੇ ਲੋਕ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰ ਜਾਂ ਪਿੰਡ ਲੋਹਕੇ ਕਲਾਂ ਦੇ ਲੋਕ ਸ਼ਹੀਦ ਕੁਲਦੀਪ ਦੀ ਯਾਦ ’ਚ ਜੋ ਵੀ ਕੁਝ ਿਪੰਡ ’ਚ ਬਣਾਉਣ ਕਹਿਣਗੇ, ਉਨ੍ਹਾਂ ਦੀ ਮੰਗ ਨੂੰ ਪੂਰਾ ਕੀਤਾ ਜਾਵੇਗਾ। ਉੱਥੇ ਹੀ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਇਸ ਪਿੰਡ ’ਚ ਕੋਈ ਸਟੇਡੀਅਮ ਨਹੀਂ ਹੈ, ਇਸ ਲਈ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ ’ਚ ਸਟੇਡੀਅਮ ਬਣਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆ ਰਹੇ ਫੋਨ, ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਮਨ-ਕਾਨੂੰਨ, ਸ਼ਾਂਤੀ ਸਦਭਾਵਨਾ ਅਤੇ ਆਪਸੀ ਭਾਈਚਾਰਾ ਹਰ ਹਾਲ ’ਚ ਕਾਇਮ ਰੱਖਿਆ ਜਾਵੇਗਾ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਮਨ-ਕਾਨੂੰਨ, ਅਮਨ-ਸ਼ਾਂਤੀ, ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਿਸੇ ਵੀ ਕੀਮਤ 'ਤੇ ਬਰਕਰਾਰ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਨੂੰ ਪੰਜਾਬ ’ਚ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸੱਤਾ ਵਿਚ ਰਹੀਆਂ ਅਕਾਲੀ ਦਲ ਤੇ ਕਾਂਗਰਸ ਦੀਆਂ ਸਰਕਾਰਾਂ ਨੂੰ ਨਿੰਦਦਿਆਂ ਕਿਹਾ ਕਿ ਇਹ ਗੈਂਗਸਟਰਵਾਦ ਸੱਤਾ ’ਚ ਰਹੀਆਂ ਸਰਕਾਰਾਂ ਦੀ ਦੇਣ ਹੈ ਪਰ ਹੁਣ ਪੰਜਾਬ ’ਚੋਂ ਗੁੰਡਾ ਅਨਸਰਾਂ ਤੇ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਖ਼ਾਤਮਾ ਕੀਤਾ ਜਾਵੇਗਾ।

PunjabKesari

ਮੁੱਖ ਮੰਤਰੀ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਧਾਰਾ ’ਚ ਸ਼ਾਮਲ ਹੋਣ ਅਤੇ ਵਾਪਸ ਆਉਣ ’ਤੇ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜੇਕਰ ਉਹ ਮੁੱਖ ਧਾਰਾ ’ਚ ਵਾਪਸ ਨਹੀਂ ਆਉਣਗੇ ਤਾਂ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਇਹ ਸਭ ਕੁਝ ਉਹ ਦੇਖ ਹੀ ਰਹੇ ਹਨ। ਉਨ੍ਹਾਂ ਕਿਹਾ ਕਿ ਭੁੱਲੇ-ਭਲਕੇ ਨੌਜਵਾਨ, ਜੋ ਗ਼ਲਤ ਰਸਤੇ ’ਤੇ ਚੱਲ ਪਏ ਸਨ, ਨੂੰ ਮੁੜ ਪੰਜਾਬ ਸਰਕਾਰ ਵੱਲੋਂ ਇਕ ਸਮਾਂ ਦਿੱਤਾ ਜਾਂਦਾ ਹੈ ਕਿ ਉਹ ਵਾਪਸ ਆ ਕੇ ਚੰਗੇ ਬਣਨ।

ਇਹ ਵੀ ਪੜ੍ਹੋ : ਫਗਵਾੜਾ ’ਚ ਚੁੰਨੀਆਂ ਰੰਗਣ ਵਾਲੇ ਨੌਜਵਾਨ ਦਾ ਭੇਤਭਰੇ ਹਾਲਾਤ ’ਚ ਹੋਇਆ ਕਤਲ, ਫ਼ੈਲੀ ਸਨਸਨੀ


author

Manoj

Content Editor

Related News