ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਅਤੇ ਈਸਟ ਪੰਜਾਬ ਯੂਨੀਅਨ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨਿਯੁਕਤ

Wednesday, Nov 02, 2022 - 12:02 PM (IST)

ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਅਤੇ ਈਸਟ ਪੰਜਾਬ ਯੂਨੀਅਨ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਿਆਲਾ ਈਸਟ ਪੰਜਾਬ ਯੂਨੀਅਨ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦਾ ਪੁਨਰਗਠਨ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮਾਲ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਤੇ ਹਲਕਾ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੂੰ ਵਾਈਸ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸਰਪੰਚ ਦੇ ਭਤੀਜੇ ਦਾ ਕਤਲ ਕਰਨ ਵਾਲੇ 4 ਖ਼ਤਰਨਾਕ ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ

ਇਸ ਤੋਂ ਇਲਾਵਾ ਰਿਤੇਸ਼ ਬਾਂਸਲ , ਗੁਰਵੀਰ ਸਿੰਘ ਸਰਾਓ, ਸੁਮਿਤ ਬਖਸ਼ੀ ਅਤੇ ਜਤਿੰਦਰ ਵਰਮਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਨਿਯੁਕਤੀ 3 ਸਾਲ ਦੇ ਕਾਰਜਕਾਲ ਲਈ ਕੀਤੀ ਗਈ ਹੈ। ਸਰਕਾਰੀ ਮੈਂਬਰਾਂ 'ਚ ਵਿੱਤ ਕਮਿਸ਼ਨ ਪੰਜਾਬ ਅਤੇ ਡਿਪਟੀ ਕਮਿਸ਼ਨ ਪਟਿਆਲਾ ਨੂੰ ਚੁਣਿਆ ਗਿਆ ਹੈ ਜਦਕਿ ਰਾਜਪੁਰਾ ਦੇ ਐੱਸ. ਡੀ. ਐੱਮ. ਇਸ ਬੋਰਡ ਦੇ ਪ੍ਰਸ਼ਾਸਕ ਹੋਣਗੇ। ਇਸ ਸਬੰਧੀ ਮਾਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News