CM ਮਾਨ ਵੱਲੋਂ 'ਟੀਮ ਰੰਗਲਾ ਪੰਜਾਬ' ਦਾ ਵਿਸਥਾਰ, ਵੱਖ-ਵੱਖ ਚੇਅਰਮੈਨਾਂ ਦੀਆਂ ਕੀਤੀਆਂ ਨਿਯੁਕਤੀਆਂ
Thursday, Jan 12, 2023 - 06:51 PM (IST)

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਇੰਡੀਸਟਰੀਅਲ ਡਿਵਲਪਮੈਂਟ ਕਾਰਪੋਰੇਸ਼ਨ, ਪੰਜਾਬ ਸਟੇਟ ਇੰਡੀਸਟਰੀਅਲ ਡਿਵਲਪਮੈਂਟ ਬੋਰਡ, ਪੰਜਾਬ ਮੀਡੀਅਮ ਇੰਡਸਟਰੀ ਡਿਵਲਪਮੈਂਟ ਬੋਰਡ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ਦੀਆਂ ਇੰਪਰੂਵਮੈਂਟ ਟਰੱਸਟਜ਼ ਦੇ ਚੇਅਰਮੈਨਜ਼ ਦੀ ਵੀ ਨਿਯੁਕਤੀ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀਆਂ ਮੁਬਾਰਕਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨਜ਼ ਨੂੰ ਮੁਬਾਰਕਾਂ ਦਿੱਤੀਆਂ ਹਨ। CM ਮਾਨ ਨੇ ਫੇਸਬੁੱਕ ਪੋਸਟ ਰਾਹੀਂ ਕਿਹਾ ਕਿ - "ਸਾਥੀਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ... ਟੀਮ ਰੰਗਲਾ ਪੰਜਾਬ ਵਿਚ 'ਜੀ ਆਇਆਂ ਨੂੰ'"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।