ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ 'ਚ ਪਰਿਵਾਰ ਸਮੇਤ ਪਹੁੰਚੇ CM ਮਾਨ, ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ

Wednesday, Jul 19, 2023 - 07:46 PM (IST)

ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ 'ਚ ਪਰਿਵਾਰ ਸਮੇਤ ਪਹੁੰਚੇ CM ਮਾਨ, ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ

ਨਕੋਦਰ (ਪਾਲੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਿੱਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਦਰਬਾਰ ਤੋਂ ਆਸ਼ੀਰਵਾਦ ਮੰਗਿਆ। ਦਰਬਾਰ ਪੁਹੰਚੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ ਦਰਬਾਰ ਦੇ ਮੁੱਖ ਸੇਵਾਦਾਰ ਵਿਸ਼ਵ ਪ੍ਰਸਿੱਧ ਗਾਇਕ ਸਾਈਂ ਹੰਸ ਰਾਜ ਹੰਸ, ਚੇਅਰਮੈਨ ਪਵਨ ਗਿੱਲ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ। 

PunjabKesari

ਇਹ ਖ਼ਬਰ ਵੀ ਪੜ੍ਹੋ - ਜਾਅਲੀ SC ਸਰਟੀਫਿਕੇਟਾਂ ਵਿਰੁੱਧ ਸਖ਼ਤ ਹੋਈ ਪੰਜਾਬ ਸਰਕਾਰ, ਕੈਬਨਿਟ ਮੰਤਰੀ ਵੱਲੋਂ ਲਿਆ ਗਿਆ ਐਕਸ਼ਨ

ਇਸ ਮੌਕੇ 'ਤੇ ਮੁੱਖ ਮੰਤਰੀ ਨੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਦੇ ਇਕੱਠ ਅਤੇ ਕਮੇਟੀ ਨੂੰ ਵਧਾਈ ਦਿੱਤੀ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਉਤਸ਼ਾਹ ਨਾਲ ਸੇਵਾ ਕਰਨ ਲਈ ਅਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਇਤਿਹਾਸਕ ਤੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉੱਪਰ ਉਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। 

PunjabKesari

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਿਵੇਂ ਕਿ ਪੰਜਾਬੀਆਂ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਉਨ੍ਹਾਂ ਵਿੱਚੋਂ ਸਫ਼ਲਤਾਪੂਰਵਕ ਉਭਰਨ ਦੀ ਅਦੁੱਤੀ ਬਖਸ਼ਿਸ਼ ਪ੍ਰਾਪਤ ਹੈ, ਇਸ ਲਈ ਹੜ੍ਹਾਂ ਦੀ ਮੌਜੂਦਾ ਸਥਿਤੀ ਵੀ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਛੇਤੀ ਹੀ ਆਮ ਵਾਂਗ ਹੋ ਜਾਵੇਗੀ, ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 24 ਘੰਟੇ ਯਤਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ। ਪੰਜਾਬੀਆਂ ਨੇ ਸਦਾ ਹੀ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲਈ ਹੈ। ਸੂਬੇ ਦੇ ਕਈ ਹਿੱਸਿਆਂ ਵਿਚ ਹੜ੍ਹਾਂ ਦੇ ਚੱਲਦਿਆਂ ਮੌਜੂਦਾ ਸੰਕਟ ਛੇਤੀ ਹੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬੀਆਂ ਨੇ ਕੁਦਰਤੀ ਆਫ਼ਤ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਆਪਸ ਵਿਚ ਸਾਂਝ ਪਾਈ ਹੈ।

ਇਹ ਖ਼ਬਰ ਵੀ ਪੜ੍ਹੋ - ਦਰਜਾ ਚਾਰ ਮੁਲਾਜ਼ਮ ਨੇ SDM ਤੋਂ ਕੰਮ ਕਰਵਾਉਣ ਲਈ ਮੰਗੀ 10 ਹਜ਼ਾਰ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿਚ ਔਖੇ ਹਾਲਾਤਾਂ ਵਿਚ ਦੂਜਿਆਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਮੌਜੂਦਾ ਔਖੇ ਸਮੇਂ ਨੂੰ ਵੀ ਥੋੜ੍ਹੇ ਸਮੇਂ ਵਿੱਚ ਹੀ ਪਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਜਾਬ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਸੂਬੇ ਦਾ ਅਜਿਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਭਗਵੰਤ ਮਾਨ ਅਕਾਲ ਪੁਰਖ ਦੀ ਮੇਹਰ ਨਾਲ ਇਹ ਸਾਰੀਆਂ ਮੁਸ਼ਕਲਾਂ ਵੀ ਦੂਰ ਹੋ ਜਾਣਗੀਆਂ। ਭਗਵੰਤ ਮਾਨ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਮਿੱਟੀ ਵਿਚ ਡੂੰਘੀਆਂ ਜੜ੍ਹਾਂ ਵਾਲੇ ਰੁੱਖ ਕਦੇ ਵੀ ਕਿਸੇ ਵੀ ਹਾਲਤ ਵਿਚ ਨਹੀਂ ਡਿੱਗਦੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਫਿਰ ਪਈਆਂ ਛੁੱਟੀਆਂ, 4 ਦਿਨ ਰਹਿਣਗੇ ਬੰਦ

ਇਸ ਦੌਰਾਨ ਮੁੱਖ ਮੰਤਰੀ ਤੇ ਹੋਰਨਾਂ ਨੇ ਵੀ ਲੰਗਰ ਛਕਿਆ।  ਉਨ੍ਹਾਂ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਸੰਗਤਾਂ ਨਾਲ ਗੱਲਬਾਤ ਵੀ ਕੀਤੀ। ਦਰਬਾਰ ਕਮੇਟੀ ਵੱਲੋਂ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੇ ਵੀ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਸ਼ਾਲ ਭੇਟ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਬੀਬੀ ਰਾਜਵਿੰਦਰ ਕੌਰ ਥਿਆੜਾ, ਬਾਲਯੋਗੀ ਬਾਬਾ ਪ੍ਰਗਟ ਨਾਥ ਜੀ ਰਹੀਮ ਪੁਰ ਵਾਲੇ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਜਸਵੀਰ ਸਿੰਘ ਰਾਜਾ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News