ਮਸ਼ਹੂਰ ਸਾਹਿਤਕਾਰ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ''ਚ ਪੁੱਜੇ CM ਮਾਨ, ਨਮ ਅੱਖਾਂ ਨਾਲ ਦਿੱਤਾ ਮੋਢਾ

05/13/2024 6:16:56 PM

ਲੁਧਿਆਣਾ : ਮਸ਼ਹੂਰ ਸਾਹਿਤਕਾਰ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਦੌਰਾਨ ਵੱਡੀ ਗਿਣਤੀ 'ਚ ਉੱਘੀਆਂ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੰਤਿਮ ਯਾਤਰਾ ਦੌਰਾਨ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲੋਕ ਸਭਾ ਚੋਣਾਂ ਦਰਮਿਆਨ ਨਜ਼ਰ ਨਹੀਂ ਆਉਣਗੇ ਪੰਜਾਬ ਦੇ 5 ਮੌਜੂਦਾ ਸੰਸਦ ਮੈਂਬਰ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਮੋਢਾ ਦਿੱਤਾ। ਸੁਰਜੀਤ ਪਾਤਰ ਨੂੰ ਆਖ਼ਰੀ ਵਿਦਾਈ ਦੇਣ ਵਾਲਿਆਂ ਦਾ ਜਿੱਥੇ ਤਾਂਤਾ ਲੱਗਾ ਹੋਇਆ ਹੈ, ਉੱਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਚਿੰਤਾ ਭਰੀ ਖ਼ਬਰ, ਤੇਜ਼ੀ ਨਾਲ ਫੈਲ ਰਹੀ ਖ਼ਤਰਨਾਕ ਬੀਮਾਰੀ, ਜਾਣੋ ਕੀ ਹੈ ਇਲਾਜ
ਦੱਸਣਯੋਗ ਹੈ ਕਿ ਸੁਰਜੀਤ ਸਿੰਘ ਪਾਤਰ ਦਾ ਬੀਤੇ ਸ਼ਨੀਵਾਰ ਸਵੇਰੇ ਲੁਧਿਆਣਾ ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਉਮਰ 79 ਸਾਲ ਦੀ ਸੀ। ਅੱਜ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘੁਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News