CM ਮਾਨ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਲਿਖੀ ਚਿੱਠੀ, ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਮੰਗੀ ਇਜਾਜ਼ਤ
Wednesday, Apr 03, 2024 - 10:01 PM (IST)
ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਆਮ ਆਦਮੀ ਪਾਰਟੀ' ਦੇ ਰਾਸ਼ਟਰੀ ਸੰਯੋਜਕ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ’ਚ ਮਿਲਣ ਦੀ ਇੱਛਾ ਪ੍ਰਗਟ ਕੀਤੀ ਹੈ ਅਤੇ ਇਸ ਸਬੰਧ ’ਚ ਮੁੱਖ ਮੰਤਰੀ ਦਫਤਰ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਪੱਤਰ ਵੀ ਭੇਜਿਆ ਹੈ।
ਜ਼ਿਕਰਯੋਗ ਹੈ ਕਿ ਈ.ਡੀ. ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਹੁਣ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਪੱਧਰ ’ਤੇ ਵਾਰ-ਵਾਰ ਕਹਿ ਰਹੇ ਹਨ ਕਿ ਕੇਜਰੀਵਾਲ ਦੇ ਵਿਰੁੱਧ ਭਾਜਪਾ ਸਰਕਾਰ ਨੇ ਝੂਠਾ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਦੀ ਮਹਾਰੈਲੀ ’ਚ ਵੀ ਮੁੱਖ ਮੰਤਰੀ ਨੇ ਇਹੀ ਮੁੱਦਾ ਉਠਾਇਆ ਸੀ।
ਇਹ ਵੀ ਪੜ੍ਹੋ- ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ IAS ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹੋ ਸਕਦੇ ਨੇ ਭਾਜਪਾ 'ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਕੇਜਰੀਵਾਲ ਨੂੰ ਮਿਲਣ ਲਈ ਜੇਲ੍ਹ ਅਧਿਕਾਰੀਆਂ ਤੋਂ ਸਮਾਂ ਮੰਗਿਆ ਅਤੇ ਜੇਲ੍ਹ ਅਧਿਕਾਰੀ ਜੋ ਵੀ ਜਵਾਬ ਦੇਣਗੇ ਉਸ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ’ਚ ਕੇਜਰੀਵਾਲ ਨੂੰ ਮਿਲਣ ਵੱਖ-ਵੱਖ ਸੂਬਿਆਂ ’ਚ ਸ਼ੁਰੂ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨਗੇ।
ਕੇਜਰੀਵਾਲ ਦੀ ਗੈਰ-ਹਾਜ਼ਰੀ ’ਚ ਇਸ ਸਮੇਂ ਸਾਰਾ ਦਾਰਮੋਦਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆਂ ’ਤੇ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਕੇਜੀਵਾਲ ਨੂੰ ਮਿਲ ਕੇ ਦਿੱਲੀ, ਪੰਜਾਬ, ਗੋਆ ਤੇ ਗੁਜਰਾਤ ਸਮੇਤ ਹੋਰ ਸੂਬਿਆਂ ’ਚ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਚਰਚਾ ਕਰਨਗੇ ਅਤੇ ਇਸ ਬੈਠਕ ਦੇ ਦੌਰਾਨ ਇਹ ਵੀ ਤੈਅ ਕੀਤਾ ਜਾਵੇਗਾ ਕਿਸ ਕਿਸ ਤਰ੍ਹਾਂ ਨਾਲ ਪਾਰਟੀ ਨੂੰ ਆਪਣੀ ਚੋਣ ਮੁਹਿੰਮ ਚਲਾਉਣੀ ਹੈ।
ਇਹ ਵੀ ਪੜ੍ਹੋ- ਸਾਬਕਾ CM ਚਰਨਜੀਤ ਚੰਨੀ ਲਈ ਕਾਂਗਰਸੀ ਆਗੂ ਲੈ ਕੇ ਆਏ ਖ਼ਾਸ ਕੇਕ, ਲਿਖਿਆ- ''ਸਾਡਾ ਚੰਨੀ ਜਲੰਧਰ''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e