ਪੂਰੇ ਪੰਜਾਬ 'ਚੋਂ Top ਕਰਨ ਵਾਲੀਆਂ ਬੱਚੀਆਂ ਲਈ CM ਮਾਨ ਦਾ ਵੱਡਾ ਐਲਾਨ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

Saturday, Apr 29, 2023 - 10:06 AM (IST)

ਪੂਰੇ ਪੰਜਾਬ 'ਚੋਂ Top ਕਰਨ ਵਾਲੀਆਂ ਬੱਚੀਆਂ ਲਈ CM ਮਾਨ ਦਾ ਵੱਡਾ ਐਲਾਨ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਆਏ ਨਤੀਜਿਆਂ ਦੌਰਾਨ ਪੂਰੇ ਪੰਜਾਬ 'ਚੋਂ ਟਾਪ ਕਰਨ ਵਾਲੀਆਂ ਵਿਦਿਆਰਥਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਨਤੀਜਿਆਂ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਨੰਬਰ 'ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ

ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ। ਦੱਸਣਯੋਗ ਹੈ ਕਿ 8ਵੀਂ ਜਮਾਤ ਦੇ ਨਤੀਜਿਆਂ ਦੌਰਾਨ ਜ਼ਿਲ੍ਹਾ ਮਾਨਸਾ ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਪਹਿਲਾ, ਗੁਰਅੰਕਿਤ ਕੌਰ ਨੇ ਦੂਜਾ ਅਤੇ ਲੁਧਿਆਣਾ ਦੀ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਮੱਲਾਂ ਮਾਰੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਆਮਦ ਨਾਲ ਲੁਧਿਆਣਾ 'ਚ ਲੱਗੇ ਲੰਬੇ ਜਾਮ, ਪੁਲਸ ਨੇ ਬੰਦ ਕਰਵਾਏ ਰਾਹ

ਮੁੱਖ ਮੰਤਰੀ ਵੱਲੋਂ ਬੱਚੀਆਂ ਨੂੰ ਵਧਾਈ ਅਤੇ ਸ਼ਾਬਾਸ਼ੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਦਿਨੋਂ-ਦਿਨ ਉੱਚਾ ਚੁੱਕਣ ਲਈ ਮਾਨ ਸਰਕਾਰ ਵਚਨਬੱਧ ਹੈ ਅਤੇ ਸਿੱਖਿਆ ਸਾਡੀ ਤਰਜ਼ੀਹ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News