CM ਮਾਨ ਦਾ ਵੱਡਾ ਤੋਹਫ਼ਾ, ਇਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੀਤਾ ਐਲਾਨ
Friday, Jul 07, 2023 - 09:31 PM (IST)
ਚੰਡੀਗੜ੍ਹ/ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਪਟਿਆਲਾ ਦੇ ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ ਨੂੰ ਜਲਦ ਰੈਗੂਲਰ ਕਰਨ ਦਾ ਐਲਾਨ ਕੀਤਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਯੋਗਤਾ ਅਤੇ ਨਿਯਮਾਂ ਅਨੁਸਾਰ ਕਾਲਜ ਸਟਾਫ਼ ਨੂੰ ਤਰੱਕੀ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਨੈਸ਼ਨਲ ਕਮਿਸ਼ਨ ਫਾਰ ਇੰਡੀਅਨ ਸਿਸਟਮ ਆਫ਼ ਮੈਡੀਸਨ (ਐਨ.ਸੀ.ਆਈ.ਐਸ.ਐਮ.) ਨੇ ਆਯੁਰਵੈਦਿਕ ਕਾਲਜ ਨੂੰ ਬੰਦ ਕਰਨ ਲਈ ਕਿਹਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਾਲਜ ਨੂੰ ਨਾ ਸਿਰਫ਼ ਖੁੱਲ੍ਹਾ ਰੱਖਿਆ ਸਗੋਂ ਕਾਲਜ ਸਟਾਫ਼ ਨੂੰ ਰੈਗੂਲਰ ਕਰਨ ਦਾ ਵੀ ਫੈਸਲਾ ਕੀਤਾ ਹੈ। ਰਾਜ ਨੇ ਇਸ ਸੰਸਥਾ ਨੂੰ ਮੁੜ ਸੁਰਜੀਤ ਕਰਨ ਦਾ ਫੈਸਲਾ ਕੀਤਾ ਹੈ ਜੋ ਭਾਰਤ ਦੀ ਪ੍ਰਾਚੀਨ ਇਲਾਜ ਪ੍ਰਣਾਲੀ ਦੀ ਰੱਖਿਆ ਕਰ ਰਹੀ ਹੈ, ਇਸ ਤੋਂ ਇਲਾਵਾ ਇੱਥੇ ਇਕ ਫਾਰਮੇਸੀ ਅਤੇ ਹਸਪਤਾਲ ਦੀ ਸੁਵਿਧਾ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸੇ 'ਤੇ CBI ਦੀ ਵੱਡੀ ਕਾਰਵਾਈ, ਰੇਲਵੇ ਦੇ 3 ਮੁਲਾਜ਼ਮ ਗ੍ਰਿਫ਼ਤਾਰ, ਲੱਗੇ ਗੰਭੀਰ ਇਲਜ਼ਾਮ
ਇਸ ਦੌਰਾਨ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਅਤੇ ਸਰਕਾਰੀ ਡੈਂਟਲ ਕਾਲਜ ਦਾ ਵੀ ਦੌਰਾ ਕੀਤਾ ਅਤੇ ਇਨ੍ਹਾਂ ਤਿੰਨਾਂ ਵੱਕਾਰੀ ਮੈਡੀਕਲ ਸੰਸਥਾਵਾਂ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਸਟਾਫ਼ ਅਤੇ ਵਿਦਿਆਰਥੀਆਂ ਦੇ ਸੁਝਾਅ ਵੀ ਲਏ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਇਨ੍ਹਾਂ ਸਾਰੇ ਸਰਕਾਰੀ ਕਾਲਜਾਂ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਨੇ ਇਕ ਰਣਨੀਤਕ ਯੋਜਨਾ ਉਲੀਕੀ ਹੈ। ਉਨ੍ਹਾਂ ਨੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਜਲਦ ਹੀ ਡੈਂਟਲ ਕਾਲਜ ਵਿੱਚ ਅਸਾਮੀਆਂ ਦਾ ਇਸ਼ਤਿਹਾਰ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਖੇਤਰ ਵਿਚ ਵੱਡੇ ਪੱਧਰ ’ਤੇ ਸੁਧਾਰ ਲਿਆਂਦੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਸੂਬੇ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਸੁਹਿਰਤਦਤਾ ਨਾਲ ਯਤਨਸ਼ੀਲ ਹੈ।
ਇਹ ਖ਼ਬਰ ਵੀ ਪੜ੍ਹੋ - ਵੱਢੀਖੋਰ SDO ਸੇਵਾਮੁਕਤੀ ਮਗਰੋਂ ਹੋਇਆ ਗ੍ਰਿਫ਼ਤਾਰ, 7 ਸਾਲ ਪਹਿਲਾਂ ਲਈ ਸੀ ਰਿਸ਼ਵਤ
ਡਾ: ਬਲਬੀਰ ਸਿੰਘ ਨੇ ਪੁਰਾਣੀ ਗਾਇਨੀ ਇਮਾਰਤ ਨੂੰ ਢਾਹ ਕੇ 150 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਟਰੌਮਾ ਸੈਂਟਰ ਦੀ ਉਸਾਰੀ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਸਿਹਤ ਸਹੂਲਤਾਂ ਲਈ ਵਰਦਾਨ ਸਾਬਤ ਹੋਵੇਗਾ। ਸਿਹਤ ਮੰਤਰੀ ਨੇ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ, ਫੈਕਲਟੀ ਹਾਊਸ ਅਤੇ ਇੰਸਟੀਚਿਊਟ ਦੀ ਇਮਾਰਤ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਮੀਨੀ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਇਹ ਖ਼ਬਰ ਵੀ ਪੜ੍ਹੋ - ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ ਕਰਨ ਵਾਲੇ ਪੁਲਸ ਮੁਲਾਜ਼ਮਾਂ 'ਤੋ ਹੋਈ ਕਾਰਵਾਈ; ਗੁਪਤ ਅੰਗਾਂ 'ਤੇ ਲਾਇਆ ਸੀ ਕਰੰਟ
ਇਸ ਤੋਂ ਪਹਿਲਾਂ ਡਾ: ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਵਿਚ ਸ਼ੁਮਾਰ ਕਰਨ ਲਈ ਬਣਾਈ ਗਈ ਯੋਜਨਾ ਨੂੰ ਲਾਗੂ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਰੇ ਅਦਾਰਿਆਂ ਵਿਚ ਫੈਕਲਟੀ ਦੀਆਂ ਤਰੱਕੀਆਂ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਅਤੇ ਕੁਸ਼ਲ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8