ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਮਿਲੇਗੀ ਇਹ ਖ਼ਾਸ ਸਹੂਲਤ
Tuesday, Jul 25, 2023 - 08:07 PM (IST)
ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ। ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ ਜਨਤਕ ਟਰਾਂਸਪੋਰਟ ਸਹੂਲਤ ਮੁਹੱਈਆ ਕਰੇਗੀ। ਇਹ ਬੱਸ ਸੇਵਾ ਪਾਇਲਟ ਪ੍ਰਾਜੈਕਟ ਵਜੋਂ ਐੱਸ.ਏ.ਐੱਸ. ਨਗਰ (ਮੁਹਾਲੀ) ਤੋਂ ਸ਼ੁਰੂ ਕੀਤੀ ਜਾਵੇਗੀ। ਬਾਅਦ ਵਿਚ ਇਹ ਸੇਵਾ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਤੇ ਕਸਬਿਆਂ ਵਿਚ ਵੀ ਚਲਾਈ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਮਾਨ ਦਾ ਰਾਜਪਾਲ ਪੁਰੋਹਿਤ 'ਤੇ ਪਲਟਵਾਰ, ਕਿਹਾ - "ਥੋੜ੍ਹਾ ਇੰਤਜ਼ਾਰ ਕਰੋ..."
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਨੂੰ ਜਨਤਕ ਟਰਾਂਸਪੋਰਟ ਲਈ ਬਿਹਤਰੀਨ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਜਨਤਕ ਟਰਾਂਸਪੋਰਟ ਦੇ ਇਨ੍ਹਾਂ ਸਾਧਨਾਂ ਨਾਲ ਸ਼ਹਿਰਾਂ ਵਿਚ ਟਰੈਫਿਕ ਜਾਮਾਂ ਦੀ ਸਮੱਸਿਆ ਹੱਲ ਕਰਨ ਵਿਚ ਮਦਦ ਮਿਲੇਗੀ। ਇਹ ਸ਼ਟਲ ਬੱਸ ਸੇਵਾ ਜਲਦੀ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿਚ ਚਲਾਉਣ ਲਈ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰੇਗੀ।
ਇਹ ਖ਼ਬਰ ਵੀ ਪੜ੍ਹੋ - ਹਰਮਨਪ੍ਰੀਤ ਕੌਰ ਵਿਰੁੱਧ ICC ਦੀ ਸਖ਼ਤ ਕਾਰਵਾਈ, ਇੰਨੇ ਮੈਚਾਂ ਲਈ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ
ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਟਲ ਬੱਸ ਸੇਵਾ ਨਾਲ ਟਰੈਫਿਕ ਜਾਮਾਂ ਤੋਂ ਇਲਾਵਾ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਵੀ ਘਟੇਗੀ ਕਿਉਂਕਿ ਇਸ ਨਾਲ ਤੇਲ ਦੀ ਖਪਤ ਘਟੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਉਹ ਇਸ ਸੇਵਾ ਬਾਰੇ ਸਾਰੀਆਂ ਲੋੜਾਂ ਜਲਦੀ ਪੂਰੀਆਂ ਕਰਨ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਉਤੇ ਫੌਰੀ ਅਮਲ ਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ਉਤੇ ਸਮੀਖਿਆ ਕਰਨਗੇ। ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ ਤੇ ਹੋਰ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8