CM ਮਾਨ ਨੇ ਈਦ ਮੌਕੇ ਕੀਤੇ ਵੱਡੇ ਐਲਾਨ, ਤਾੜੀਆਂ ਨਾਲ ਗੂੰਜ ਉੱਠਿਆ ਪੰਡਾਲ
Monday, Mar 31, 2025 - 10:46 AM (IST)

ਮਾਲੇਰਕੋਟਲਾ (ਵੈੱਬ ਡੈਸਕ): ਅੱਜ ਈਦ-ਉਲ-ਫ਼ਿਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਲੇਰਕੋਟਲਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਦੀਵਾਰ ਵਿਚ ਚਿਣਿਆ ਜਾ ਰਿਹਾ ਸੀ ਤਾਂ ਮਾਲੇਰਕੋਟਲੇ ਦੇ ਨਵਾਬ ਨੇ ਹਾਅ ਦਾ ਨਾਅਰਾ ਮਾਰਿਆ ਸੀ। ਉਨ੍ਹਾਂ ਕਿਹਾ ਕਿ ਸਾਡੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ, ਇਸ ਨੂੰ ਤੋੜਿਆ ਨਹੀਂ ਜਾ ਸਕਦਾ।
ਇਹ ਖ਼ਬਰ ਵੀ ਪੜ੍ਹੋ - Punjab: ਸੱਧਰਾਂ ਨਾਲ ਧੀ ਦੀ ਜੰਞ ਉਡੀਕ ਰਹੇ ਸੀ ਮਾਪੇ, ਫ਼ਿਰ ਜੋ ਹੋਇਆ...
ਇਸ ਮੌਕੇ CM ਮਾਨ ਨੇ ਮਾਲੇਰਕੋਟਲੇ ਦੇ ਲੋਕਾਂ ਲਈ ਵੱਡੇ ਐਲਾਨ ਵੀ ਕੀਤੇ। ਉਨ੍ਹਾਂ ਦੱਸਿਆ ਕਿ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਮਾਲੇਰਕੋਟਲਾ ਦੇ ਲਈ ਮੈਡੀਕਲ ਕਾਲਜ ਨੂੰ ਮਨਜ਼ੂਰੀ ਮਿਲ ਗਈ ਹੈ। ਇੱਥੇ ਜਲਦੀ ਹੀ ਕੇਂਦਰ ਸਰਕਾਰ ਦੇ ਨਾਲ 60-40 ਦੀ ਹਿੱਸੇਦਾਰੀ ਨਾਲ ਮੈਡੀਕਲ ਕਾਲ ਬਣਵਾਇਆ ਜਾਵੇਗਾ। ਇਸ ਦੇ ਲਈ ਫ਼ੌਜ ਤੋਂ ਜ਼ਮੀਨ ਵੀ ਲੈ ਲਈ ਗਈ ਹੈ। ਆਉਣ ਵਾਲੇ ਦਿਨਾਂ ਵਿਚ ਇਸ 'ਤੇ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਕਾਲਜ ਵਿਚ 100 MBBS ਸੀਟਾਂ ਹੋਣਗੀਆਂ ਤੇ ਸਾਡੇ ਬੱਚੇ ਇੱਥੇ ਰਹਿ ਕੇ ਹੀ ਡਾਕਟਰੀ ਦੀ ਪੜ੍ਹਾਈ ਕਰ ਸਕਣਗੇ। ਇਸ ਦੇ ਨਾਲ ਹੀ ਹਸਪਤਾਲ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਕੂਲਰ-AC ਕਰਵਾ ਲਓ ਸਾਫ਼, ਤੇਜ਼ੀ ਨਾਲ ਵਧੇਗੀ ਗਰਮੀ
ਉਨ੍ਹਾਂ ਦੱਸਿਆ ਕਿ ਮਾਲੇਰੋਕਟਲਾ ਵਿਚ ਕੁੜੀਆਂ ਲਈ ਸਰਕਾਰੀ ਕਾਲਜ ਦੀ ਇਮਾਰਤ ਵੀ ਬਣ ਕੇ ਤਿਆਰ ਹੋ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿਚ ਉੱਥੇ ਪੜ੍ਹਾਈ ਵੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਨਵਾਂ ਜ਼ਿਲ੍ਹਾ ਬਣਿਆ ਹੈ, ਇਸ ਲਈ ਇੱਥੇ ਨਵੀਆਂ ਇਮਾਰਤਾਂ ਵੀ ਬਣਨਗੀਆਂ। ਅਮਰਗੜ੍ਹ ਵਿਚ ਵੀ ਤਹਿਸੀਲ ਕੰਪਲੈਕਸ ਵੀ ਬਣੇਗਾ। ਉਨ੍ਹਾਂ ਕਿਹਾ ਕਿ 150 ਤੋਂ 200 ਕਰੋੜ ਰੁਪਏ ਮਾਲੇਰਕੋਟਲਾ ਲਈ ਰੱਖੇ ਹੋਏ ਹਨ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਵਿਕਾਸ ਕਾਰਜਾਂ ਦਾ ਐਲਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਾਲੀਆਂ ਮਿੰਨੀ ਬੱਸਾਂ ਵੀ ਦੁਬਾਰਾ ਸ਼ੁਰੂ ਕਰ ਰਹੇ ਹਾਂ, ਜਿਸ ਨਾਲ ਲੋਕਾਂ ਲਈ ਆਵਾਜਾਈ ਸੁਖਾਲੀ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8