ਬਠਿੰਡਾ ਬੱਸ ਹਾਦਸੇ ਦੇ ਪੀੜਤਾਂ ਲਈ ਕੇਂਦਰ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਕੀਤਾ ਵੱਡਾ ਐਲਾਨ
Sunday, Dec 29, 2024 - 06:13 AM (IST)
ਚੰਡੀਗੜ੍ਹ/ਬਠਿੰਡਾ (ਅੰਕੁਰ)- ਬੀਤੇ ਦਿਨ ਬਠਿੰਡਾ ਵਿਖੇ ਇਕ ਪ੍ਰਾਈਵੇਟ ਬੱਸ ਦੇ ਡਰੇਨ 'ਚ ਡਿੱਗਣ ਕਾਰਨ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ, ਜਦਕਿ ਦੋ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ ਸਨ।
ਇਸ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ’ਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ ਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ਣ।
ਇਸ ਦੌਰਾਨ ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਿਸਾਂ ਨੂੰ ਐਕਸ ਗ੍ਰੇਸ਼ੀਆ ਵਜੋਂ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
ਇਹ ਵੀ ਪੜ੍ਹੋ- ਪਟਵਾਰੀਆਂ ਨੇ ਕੀਤਾ 'ਬੰਦ' ਨੂੰ ਸਮਰਥਨ ਦੇਣ ਦਾ ਐਲਾਨ, ਕਿਹਾ- 'ਕਿਸਾਨ-ਪਟਵਾਰੀ ਦਾ ਰਿਸ਼ਤਾ ਨਹੁੰ-ਮਾਸ ਵਾਲਾ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e