‘ਆਪ’ ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

03/21/2024 6:30:03 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਬਾਕੀ ਰਹਿੰਦੇ ਪੰਜ ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ਵਿਚ ਕਰ ਦਿੱਤਾ ਜਾਵੇਗਾ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ। ਆਪਣੇ ਐਕਸ ਖਾਤੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਪੰਜ ਦਿਨਾਂ ’ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਰਹਿੰਦੀਆਂ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਫ਼ਰੀਦਕੋਟ ’ਚ ਦਿਲਚਸਪ ਹੋ ਸਕਦਾ ਹੈ ਮੁਕਾਬਲਾ, ਆਹਮੋ-ਸਾਹਮਣੇ ਹੋ ਸਕਦੇ ਨੇ ਅਨਮੋਲ ਤੇ ਹੰਸ

ਇਥੇ ਦੱਸਣਯੋਗ ਹੈ ਕਿ ਆਦਮੀ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਜਲੰਧਰ (ਰਿਜ਼ਰਵ) ਤੋਂ ਮੌਜੂਦਾ ਸਾਂਸਦ ਸੁਸ਼ੀਲ ਕੁਮਾਰ ਰਿੰਕੂ  ਨੂੰ ‘ਆਪ’ ਨੇ ਮੁੜ ਉਮੀਦਵਾਰ ਐਲਾਨਿਆ ਹੈ। ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ. ਪੀ. ਅਤੇ ਫਰੀਦਕੋਟ ਤੋਂ ਕਰਮਜੀਤ ਅਨੋਲ ‘ਆਪ’ ਵੱਲੋਂ ਮੈਦਾਨ ਵਿਚ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਚਿੰਤਾ ਭਰੀ ਖ਼ਬਰ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News