ਖ਼ੁਸ਼ਖ਼ਬਰੀ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰ ''ਤਾ ਵੱਡਾ ਐਲਾਨ

Saturday, Feb 22, 2025 - 08:51 AM (IST)

ਖ਼ੁਸ਼ਖ਼ਬਰੀ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰ ''ਤਾ ਵੱਡਾ ਐਲਾਨ

ਚੰਡੀਗੜ੍ਹ (ਅੰਕੁਰ): ਸੂਬੇ ’ਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਫ਼ੈਸਲਾ ਸ਼ੁੱਕਰਵਾਰ ਨੂੰ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1100-1100 ਰੁਪਏ!

ਇੱਥੇ ਸਿੱਖਿਆ ਵਿਭਾਗ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਹ ਭਰਤੀ ਪ੍ਰਕਿਰਿਆ ਦੋ ਬੈਚਾਂ 951 ਅਤੇ 2430 ’ਚ ਮੁਕੰਮਲ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ’ਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ’ਚ ਆਉਣ ਦੇ 35 ਮਹੀਨਿਆਂ ’ਚ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਅਗਲੇ ਹਫ਼ਤੇ ਤਕ...

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਵੱਡਾ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨੌਕਰੀਆਂ ਸਕੂਲਾਂ ’ਚ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਇਕ ਪਾਸੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ​​ਕਰਨਗੀਆਂ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨਿਯਮਤ ਨੌਕਰੀਆਂ ਦੇ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਾਉਣਗੀਆਂ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਿੱਖਿਆ ਕੇ.ਕੇ. ਯਾਦਵ ਅਤੇ ਹੋਰ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News