ਚੋਣ ਪ੍ਰਚਾਰ ਦੌਰਾਨ CM ਮਾਨ ਦਾ ਵੱਡਾ ਐਲਾਨ, ਕਿਹਾ- ''ਔਰਤਾਂ ਨੂੰ ਜਲਦ ਮਿਲਣਗੇ ਹਰ ਮਹੀਨੇ 1000 ਰੁਪਏ''
Sunday, Jul 07, 2024 - 04:10 AM (IST)
ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ-ਚੋਣ ’ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇਥੇ ਕਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ‘ਆਪ’ ਉਮੀਦਵਾਰ ਮੋਹਿੰਦਰ ਭਗਤ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਜੇਕਰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਜਿੱਤ ਗਏ ਤਾਂ ਉਹ ਜੋ ਵੀ ਅਰਜ਼ੀਆਂ ਮੇਰੇ ਕੋਲ ਲੈ ਕੇ ਆਉਣਗੇ, ਮੈਂ ਉਨ੍ਹਾਂ ਸਾਰੀਆਂ ’ਤੇ ਦਸਤਖ਼ਤ ਕਰਕੇ ਪਾਸ ਕਰਾਂਗਾ। ਮਾਨ ਨੇ ਮੋਹਿੰਦਰ ਭਗਤ ਨੂੰ ਮੰਤਰੀ ਬਣਾਉਣ ਦਾ ਇਸ਼ਾਰਾ ਕਰਦਿਆਂ ਕਿਹਾ ਕਿ ਤੁਸੀਂ ਉਨ੍ਹਾਂ ਨੂੰ ਵਿਧਾਨ ਸਭਾ ’ਚ ਭੇਜੋ, ਮੈਂ ਉਨ੍ਹਾਂ ਨੂੰ ਅਗਲੀ ਪੌੜੀ ਚੜ੍ਹਾ ਦੇਵਾਂਗਾ।
ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 35 ਸਾਲ ਪਾਰਟੀ ਦਾ ਸਾਥ ਦੇਣ ਤੋਂ ਬਾਅਦ ਫੜਿਆ 'ਆਪ' ਦਾ ਪੱਲਾ
ਇਸ ਮੌਕੇ ਮਾਨ ਨੇ ਕਾਂਗਰਸ ਅਤੇ ਉਸ ਦੀ ਉਮੀਦਵਾਰ ਸੁਰਿੰਦਰ ਕੌਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਜੇਕਰ ਉਹ ਜਲੰਧਰ ਦੇ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੇ ਤਾਂ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਜਲੰਧਰ ਨਗਰ ਨਿਗਮ ਵਿਚ ਇਸ ਵੇਲੇ ਕਾਂਗਰਸ ਦਾ ਮੇਅਰ ਹੈ, ਉਸ ਨੇ ਇਸ ਲਈ ਕੁਝ ਨਹੀਂ ਕੀਤਾ। ਇਸ ਮੌਕੇ ਅਕਾਲੀ ਦਲ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਸੁਖਬੀਰ ਬਾਦਲ ਆਪਣੇ ਉਮੀਦਵਾਰ ਤੋਂ ਸਮਰਥਨ ਵਾਪਸ ਲੈ ਕੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੋਟ ਪਾਉਣ ਲਈ ਕਹਿ ਰਹੇ ਹਨ।
ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਇਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹ ਆਮ ਆਦਮੀ ਪਾਰਟੀ ਵਿਚ ਰਹਿੰਦਿਆਂ ਦੋ ਨੰਬਰ ਦੇ ਕੰਮ ਨਹੀਂ ਕਰ ਸਕਦਾ ਸੀ, ਇਸ ਲਈ ਉਹ ਭਾਜਪਾ ਵਿਚ ਸ਼ਾਮਲ ਹੋ ਗਿਆ। ਇਸ ਮੌਕੇ ਮਾਨ ਨੇ ਔਰਤਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਪੰਜਾਬ ਸਰਕਾਰ ਤੁਹਾਨੂੰ 1000 ਰੁਪਏ ਦੇਣ ਵਾਲੀ ਆਪਣੀ ਗਾਰੰਟੀ ਵੀ ਪੂਰੀ ਕਰੇਗੀ।
ਇਹ ਵੀ ਪੜ੍ਹੋ- ਵਿਸ਼ਵ ਕੱਪ ਜੇਤੂ ਟੀਮ ਨੂੰ 11 ਕਰੋੜ ਦੇਣ ਤੋਂ ਬਾਅਦ ਵਿਰੋਧੀ ਧਿਰ ਹੋਈ ਤੱਤੀ, ਕਿਹਾ- '' ਸ਼ਿੰਦੇ ਆਪਣੀ ਜੇਬ 'ਚੋਂ ਦਿੰਦੇ ਤਾਂ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e