ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ, ਕਿਹਾ- ਅੱਜ ਅਸੀਂ...

Monday, May 05, 2025 - 11:53 AM (IST)

ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ, ਕਿਹਾ- ਅੱਜ ਅਸੀਂ...

ਚੰਡੀਗੜ੍ਹ (ਵੈੱਬ ਡੈਸਕ): ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫ਼ੈਸਲੇ ਮਗਰੋਂ ਪੰਜਾਬ-ਹਰਿਆਣਾ ਵਿਚਾਲੇ ਖਿੱਚੋਤਾਣ ਜਾਰੀ ਹੈ। ਪੰਜਾਬ ਸਰਕਾਰ ਸਣੇ ਸੂਬੇ ਦੀਆਂ ਸਾਰੀਆਂ ਪਾਰਟੀਆਂ ਨੇ ਹੀ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਮਸਲੇ 'ਤੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਲਜਾਸ ਵੀ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਵੱਡਾ ਤੋਹਫ਼ਾ ਦੇਣ ਜਾ ਰਹੀ ਪੰਜਾਬ ਸਰਕਾਰ! ਅੱਜ ਸ਼ਾਮ 5 ਵਜੇ ਤੋਂ ਹੋਵੇਗੀ ਸ਼ੁਰੂਆਤ

ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਨੈਸ਼ਨਲ ਮੀਡੀਆ ਵੱਲੋਂ CM ਮਾਨ ਤੋਂ ਪੰਜਾਬ-ਹਰਿਆਣਾ ਵਿਚ ਛਿੜੇ ਪਾਣੀ ਦੇ ਇਸ 'ਵਿਵਾਦ' ਬਾਰੇ ਪੁੱਛਿਆ ਗਿਆ ਤਾਂ CM ਮਾਨ ਨੇ ਕਿਹਾ ਕਿ ਪਾਣੀ ਦਾ ਕੋਈ ਵਿਵਾਦ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਤੌਰ 'ਤੇ ਅੰਕੜੇ ਪੰਜਾਬ ਦੇ ਪੱਖ ਵਿਚ ਹਨ। ਹਰਿਆਣਾ ਨੇ ਸਾਲ ਭਰ ਦਾ ਪਾਣੀ 10 ਮਹੀਨੇ ਵਿਚ ਵਰਤ ਲਿਆ ਤੇ ਹੁਣ ਵਾਧੂ ਪਾਣੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਸਿਰਫ਼ ਇਹੋ ਤਰਕ ਹੈ ਕਿ ਸਾਨੂੰ ਪਹਿਲਾਂ ਵੀ ਇਸ ਤਰ੍ਹਾਂ ਪਾਣੀ ਮਿਲਦਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੀ ਮੀਂਹ-ਹਨੇਰੀ ਦੀ ਸੰਭਾਵਨਾ! 19 ਜ਼ਿਲ੍ਹਿਆਂ ਲਈ Alert ਜਾਰੀ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਪਹਿਲਾਂ ਵਾਲੀ ਗੱਲ ਨਹੀਂ ਰਹੀ। ਅਸੀਂ ਆਪਣਾ ਨਹਿਰੀ ਸਿਸਟਮ ਸਹੀ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਬਣੀ ਸੀ ਤਾਂ 
ਪੰਜਾਬ ਵਿਚ 21-22 ਫ਼ੀਸਦੀ ਨਹਿਰੀ ਪਾਣੀ ਹੀ ਖੇਤਾਂ ਲਈ ਵਰਤਦੇ ਸੀ, ਪਰ ਅੱਜ ਅਸੀਂ 60 ਫ਼ੀਸਦੀ ਤੋਂ ਉੱਪਰ ਚਲੇ ਗਏ ਹਾਂ। ਅਸੀਂ ਪੁਰਾਣੀਆਂ ਕੱਸੀਆਂ-ਸੂਏ ਮੁੜ ਸੁਰਜੀਤ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ  ਆਪਣਾ ਪਾਣੀ ਆਪ ਵਰਤ ਰਿਹਾ ਹੈ, ਸਾਡੇ ਕੋਲ ਫ਼ਾਲਤੂ ਪਾਣੀ ਨਹੀਂ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News