ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ! ਪੰਜਾਬ ਕਾਂਗਰਸ ਦੇ 3 ਅਤੇ ਭਾਜਪਾ ਦੇ 2 ਵੱਡੇ ਲੀਡਰ...

Monday, Aug 04, 2025 - 03:30 PM (IST)

ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ! ਪੰਜਾਬ ਕਾਂਗਰਸ ਦੇ 3 ਅਤੇ ਭਾਜਪਾ ਦੇ 2 ਵੱਡੇ ਲੀਡਰ...

ਲੁਧਿਆਣਾ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀਆਂ ਸਿਆਸੀ ਪਾਰਟੀਆਂ ਤੇ ਸਿਆਸੀ ਆਗੂਆਂ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬ ਦੀ ਨਸਕਲੁਸ਼ੀ ਲਈ ਇਕਜੁੱਟ ਹਨ ਤੇ ਸਾਰੇ ਰਲ਼ ਕੇ ਪੰਜਾਬ ਦੀ ਜਵਾਨੀ ਖ਼ਤਮ ਕਰਨੀ ਚਾਹੁੰਦੇ ਸਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ! CM ਮਾਨ ਖ਼ੁਦ ਕੀਤਾ ਐਲਾਨ (ਵੀਡੀਓ)

ਇੱਥੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਅਗਲੇ ਪੜਾਅ ਤਹਿਤ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਗਠਨ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਕਾਲੇ ਧੰਦੇ ਨਾਲ ਜੁੜੇ ਕਿਸੇ ਵੀ ਮੁਲਜ਼ਮ ਨੂੰ ਨਹੀਂ ਬਖ਼ਸ਼ ਰਹੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ  ਕਾਂਗਰਸ ਅਤੇ ਭਾਜਪਾ ਤੋਂ ਜਵਾਬ ਮੰਗਿਆ ਸੀ ਕਿ ਕਾਂਗਰਸ ਦੇ 3 ਅਤੇ ਭਾਜਪਾ ਦੇ 2 ਵੱਡੇ ਲੀਡਰ ਮਜੀਠੀਆ ਦੇ ਹੱਕ ਵਿਚ ਬੋਲ ਚੁੱਕੇ ਹਨ, ਕਾਂਗਰਸ ਤੇ ਭਾਜਪਾ ਸਪੱਸ਼ਟ ਕਰੇ ਕਿ ਉਹ ਨਸ਼ਾ ਵੇਚਣ ਵਾਲਿਆਂ ਦੇ ਵਿਰੁੱਧ ਹਨ ਜਾਂ ਹੱਕ ਵਿਚ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਜੇ ਤਕ ਇਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀਆਂ ਇਹ ਨਾ ਕਹਿ ਦੇਣ ਕਿ ਇਹ ਉਨ੍ਹਾਂ ਲੀਡਰਾਂ ਦੇ ਨਿੱਜੀ ਬਿਆਨ ਹਨ। 

ਇਹ ਖ਼ਬਰ ਵੀ ਪੜ੍ਹੋ - ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਨਵੇਂ ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਪੂਰੀ List

CM ਮਾਨ ਨੇ ਕਿਹਾ ਕਿ ਇਨ੍ਹਾਂ ਕੋਲ ਕੋਈ ਜਵਾਬ ਨਹੀਂ ਹੈ, ਕਿਉਂਕਿ ਇਹ ਸਾਰੇ ਆਪਸ ਵਿਚ ਰਲ਼ੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬ ਦੀ ਨਸਕਲੁਸ਼ੀ ਲਈ ਇਕੱਠੇ ਹੋ ਗਏ ਹਨ ਤੇ ਪੰਜਾਬ ਦੀ ਜਵਾਨੀ ਖ਼ਤਮ ਕਰ ਰਹੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News