CM ਮਾਨ ਦਾ ਭਾਜਪਾ ’ਤੇ ਵੱਡਾ ਹਮਲਾ, ਕਿਹਾ-ਲੋਕਾਂ ਨੇ ਗੁਜਰਾਤ ਦੀ ਸੱਤਾ ਤੋਂ ਲਾਂਭੇ ਕਰਨ ਦਾ ਬਣਾਇਆ ਮਨ

10/17/2022 5:08:09 AM

ਭਾਵਨਗਰ (ਗੁਜਰਾਤ) (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਆਮ ਆਦਮੀ ਪਾਰਟੀ ਦੇ ਹੱਕ ’ਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਹੱਕ ’ਚ ਵਗਣ ਵਾਲੀ ਹਵਾ, ਹਨੇਰੀ ’ਚ ਤਬਦੀਲ ਹੋ ਗਈ ਹੈ। ਕਾਂਗਰਸ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਗੁਜਰਾਤ ’ਚ ਤਬਦੀਲੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੀ ਹੈ ਪਰ ਇਹ ਪਾਰਟੀ ‘ਐੱਮ.ਐੱਲ.ਏ. ਐਕਸਚੇਂਜ ਪਾਰਟੀ’ ਬਣ ਕੇ ਰਹਿ ਗਈ ਹੈ ਕਿਉਂਕਿ ਇਸ ਦੇ ਜ਼ਿਆਦਾਤਰ ਵਿਧਾਇਕ ਦੂਜੀਆਂ ਪਾਰਟੀਆਂ ਵੱਲੋਂ ਆਪਣੇ ’ਚ ਰਲਾਏ ਜਾ ਰਹੇ ਹਨ। ਸੂਬੇ ’ਚ ਆਮ ਲੋਕਾਂ ਦੀ ਤਰਸਯੋਗ ਹਾਲਤ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਲੋਕਾਂ ਦੀ ਦੌਲਤ ਲੁੱਟਣ ਲਈ ਜ਼ਿੰਮੇਵਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ’ਚ ਹਨ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਲਾਰੈਂਸ ਬਿਸ਼ਨੋਈ ਨੇ ਸਾਬਕਾ ਜੈਵਲਿਨ ਖਿਡਾਰੀ ਦੀ ਮਦਦ ਨਾਲ ਬਣਾਇਆ ਸੀ ਇਹ ਪਲਾਨ

PunjabKesari

2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਵੀ ਇਹੋ ਹਾਲਾਤ ਸਨ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ’ਚ ਆਏਗੀ। ਪੰਜਾਬ ’ਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ’ਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁਲ 72.66 ਲੱਖ ’ਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ’ਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ :  ਐਸਕਾਰਟ ਗੱਡੀ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਨਾਲ ਸਮਝੌਤੇ ਨੂੰ ਲੈ ਕੇ ਖਹਿਰਾ ਦਾ ‘ਆਪ’ ’ਤੇ ਨਿਸ਼ਾਨਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਨੌਕਰੀਆਂ ’ਚ ਦਮਨਕਾਰੀ ਠੇਕੇਦਾਰੀ ਪ੍ਰਣਾਲੀ ਵਿਰੁੱਧ ਹੈ, ਜਿਸ ਕਾਰਨ ਸੂਬੇ ’ਚ 30 ਹਜ਼ਾਰ ਤੋਂ ਵੱਧ ਠੇਕੇ ਉੱਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟ ਤੱਤਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਈਮਾਨਦਾਰ ਸਰਕਾਰ ਹੀ ਅਜਿਹੀਆਂ ਮਿਸਾਲੀ ਤੇ ਲੋਕਪੱਖੀ ਪਹਿਲਕਦਮੀਆਂ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਵਧੀਆ ਤਰੀਕੇ ਨਾਲ ਸਿੱਝਣ ਲਈ ਸੂਬਾ ਸਰਕਾਰ ਨੇ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਜਿੱਥੇ ਇਕ ਪਾਸੇ ਬੇਸਹਾਰਾ ਪਸ਼ੂਆਂ ਦੀ ਹਾਦਸਿਆਂ ’ਚ ਜਾਂਦੀ ਜਾਨ ਬਚਾਉਣਾ ਹੈ, ਉਥੇ ਹੀ ਦੂਜੇ ਪਾਸੇ ਗਊਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗਊਆਂ ਦੀ ਭਲਾਈ ਲਈ ਗਊ ਸੈੱਸ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਦੇਸ਼ ’ਚ MBBS ਦੀ ਪੜ੍ਹਾਈ ਪਹਿਲੀ ਵਾਰ ਹਿੰਦੀ ’ਚ ਹੋਵੇਗੀ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ, ਪੜ੍ਹੋ Top 10   


Manoj

Content Editor

Related News