CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਤੇ ਨਾਟਕਾਂ 'ਚ ਰੁੱਝੇ: ਹਰਸਿਮਰਤ ਬਾਦਲ

Thursday, Feb 19, 2026 - 04:16 PM (IST)

CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਤੇ ਨਾਟਕਾਂ 'ਚ ਰੁੱਝੇ: ਹਰਸਿਮਰਤ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਟਾਰਗੇਟਿਡ ਫਿਰੌਤੀਆਂ ਅਤੇ ਕਤਲਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE

ਹਰਸਿਮਰਤ ਬਾਦਲ ਵੱਲੋਂ ਸਾਂਝੀ ਕੀਤੀ ਗਈ ਰਿਪੋਰਟ ਮੁਤਾਬਕ, ਗੈਂਗਸਟਰਾਂ ਨੇ ਹੁਣ ਉਨ੍ਹਾਂ ਕਾਰੋਬਾਰੀਆਂ ਨੂੰ ਆਪਣਾ ਨਵਾਂ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਦੀ ਇਕਲੌਤੀ ਔਲਾਦ ਹੈ। ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਆਪਣਾ ਵੰਸ਼ ਖ਼ਤਮ ਹੋਣ ਦੇ ਡਰੋਂ ਇਹ ਕਾਰੋਬਾਰੀ ਪੁਲਸ ਕੋਲ ਜਾਣ ਦੀ ਬਜਾਏ ਚੁੱਪਚਾਪ ਫਿਰੌਤੀ ਦੀ ਮੋਟੀ ਰਕਮ ਅਦਾ ਕਰ ਰਹੇ ਹਨ।

ਇਹ ਵੀ ਪੜ੍ਹੋ- ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ

ਮੁੱਖ ਮੰਤਰੀ 'ਤੇ ਲਾਏ ਗੰਭੀਰ ਇਲਜ਼ਾਮ

ਹਰਸਿਮਰਤ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ''ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ 'ਚ ਨਿਸ਼ਾਨਾ ਬਣਾ ਕੇ ਫਿਰੌਤੀ ਅਤੇ ਕਤਲ ਲਗਾਤਾਰ ਜਾਰੀ ਹਨ। ਸਰਕਾਰ ਘੱਟੋ-ਘੱਟ ਸੁਰੱਖਿਆ ਵੀ ਪ੍ਰਦਾਨ ਕਰਨ ਵਿੱਚ ਅਸਮਰੱਥ ਹੈ, ਇਸ ਲਈ ਕਾਰੋਬਾਰੀ ਪੁਲਸ ਨਾਲ ਸੰਪਰਕ ਕਰਨ ਦੀ ਬਜਾਏ ਫਿਰੌਤੀ ਦੇ ਪੈਸੇ ਦੇ ਰਹੇ ਹਨ। ਇਹ ਪਹਿਲਾਂ ਹੀ ਸੂਬੇ ਦੇ ਵਪਾਰਕ ਮਾਹੌਲ 'ਤੇ ਨਕਾਰਾਤਮਕ ਪ੍ਰਭਾਵ ਪਾ ਰਿਹਾ ਹੈ ਅਤੇ ਉਦਯੋਗਾਂ ਨੂੰ ਬਾਹਰ ਘੱਟ ਕਰ ਰਿਹਾ ਹੈ। ਪਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਅਤੇ ਨਾਟਕਾਂ ਵਿੱਚ ਰੁੱਝੇ ਹੋਏ ਹਨ।

ਇਹ ਵੀ ਪੜ੍ਹੋ- ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ ਮੁਕਾਬਲੇ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News