CM ਮਾਨ ਲਈ ਜ਼ਿਮਨੀ ਚੋਣਾਂ ਦੌਰਾਨ ‘ਆਪ’ ਦੇ ਉਮੀਦਵਾਰਾਂ ''ਚੋਂ ਮੰਤਰੀ ਬਣਾਉਣ ਦਾ ਐਲਾਨ ਕਰਨਾ ਹੋਇਆ ਮੁਸ਼ਕਲ

Monday, Nov 11, 2024 - 12:22 PM (IST)

CM ਮਾਨ ਲਈ ਜ਼ਿਮਨੀ ਚੋਣਾਂ ਦੌਰਾਨ ‘ਆਪ’ ਦੇ ਉਮੀਦਵਾਰਾਂ ''ਚੋਂ ਮੰਤਰੀ ਬਣਾਉਣ ਦਾ ਐਲਾਨ ਕਰਨਾ ਹੋਇਆ ਮੁਸ਼ਕਲ

ਲੁਧਿਆਣਾ (ਹਿਤੇਸ਼)- ਪੰਜਾਬ ਵਿਚ ਜਲੰਧਰ ਦੇ ਬਾਅਦ ਇਕੋ ਸਮੇਂ 4 ਸੀਟਾਂ ’ਤੇ ਵਿਧਾਨ ਸਭਾ ਉਪ ਚੋਣ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਪਰ ਸੀ.ਐੱਮ. ਭਗਵੰਤ ਮਾਨ ਦੇ ਲਈ ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਿਚੋਂ ਕਿਸੇ ਨੂੰ ਮੰਤਰੀ ਬਣਾਉਣ ਦਾ ਐਲਾਨ ਕਰਨਾ ਮੁਸ਼ਕਿਲ ਹੋ ਗਿਆ ਹੈ। ਇਥੇ ਜਿਕਰਯੋਗ ਹੋਵੇਗਾ ਕਿ ਜਲੰਧਰ ਵੈਸਟ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਅਸਤੀਫਾ ਦੇਣ ਦੀ ਵਜ੍ਹਾ ਨਾਲ ਹੋਈ ਉਪ ਚੋਣ ਦੇ ਦੌਰਾਨ ਆਪ ਵੱਲੋਂ ਮਹਿੰਦਰ ਭਗਤ ਨੂੰ ਟਿਕਟ ਦਿਤੀ ਗਈ ਸੀ ਅਤੇ ਸੀ.ਐੱਮ. ਮਾਨ ਵੱਲੋਂ ਉਨ੍ਹਾਂ ਨੂੰ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਮਹਿੰਦਰ ਭਗਤ ਦੀ ਜਿੱਤ ਦੀ ਵੱਡੀ ਵਜ੍ਹਾ ਵੀ ਮੰਨਿਆ ਜਾ ਰਿਹਾ ਹੈ ਅਤੇ ਸੀ.ਐੱਮ. ਮਾਨ ਵੱਲੋਂ ਉਨ੍ਹਾਂ ਨੂੰ ਮੰਤਰੀ ਬਣਾਉਣ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - 12 ਨਵੰਬਰ ਨੂੰ ਪੰਜਾਬ ਵਿਚ ਛੁੱਟੀ!

ਹੁਣ ਪੰਜਾਬ ਦੀਆਂ 4 ਵਿਧਾਨਸਭਾ ਸੀਟਾਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ, ਗਿੱਦੜਬਾਹਾ ’ਤੇ ਉਪ ਚੋਣ ਹੋ ਰਹੀ ਹੈ। ਇਸ ਦੌਰਾਨ ਅਕਾਲੀ ਦਲ ਵਲੋਂ ਕਿਸੇ ਵੀ ਸੀਟ ’ਤੇ ਉਮੀਦਵਾਰ ਖੜ੍ਹੇ ਨਾ ਕਰਨ ਦੀ ਵਜ੍ਹਾ ਨਾਲ ਮੁੱਖ ਮੁਕਾਬਲਾ ਆਪ, ਕਾਂਗਰਸ ਅਤੇ ਭਾਜਪਾ ਦੇ ਵਿਚਕਾਰ ਮੰਨਿਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸੀ.ਐੱਮ. ਮਾਨ ਵੱਲੋਂ ਆਪ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਦੇ ਲਈ ਅਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਸਖ਼ਤ ਹੁਕਮ

ਸੀ.ਐੱਮ. ਮਾਨ ਦੇ ਨਾਲ ਖੁਦ ਅਰਵਿੰਦ ਕੇਜਰੀਵਾਲ ਨੇ ਵੀ ਮੋਰਚਾ ਸੰਭਾਲ ਲਿਆ ਹੈ ਪਰ ਇਸ ਦੌਰਾਨ ਜਲੰਧਰ ਸੀਟ ’ਤੇ ਹੋਈਆਂ ਚੋਣਾਂ ਦੇ ਮੁਕਾਬਲੇ ਬਦਲਿਆ ਮਾਹੌਲ ਨਜ਼ਰ ਆ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਜਾਂ ਕੇਜਰੀਵਾਲ ਕਿਸੇ ਵੀ ਉਮੀਦਵਾਰ ਨੂੰ ਮੰਤਰੀ ਬਣਾਉਣ ਦਾ ਵਾਅਦਾ ਨਹੀਂ ਕਰ ਸਕਦੇ, ਜਿਸ ਦੀ ਵਜ੍ਹਾ ਇਹ ਹੈ ਕਿ ਕੈਬਨਿਟ ਦੀਆਂ 18 ਵਿਚੋਂ 2 ਸੀਟਾਂ ਹੁਣ ਵੀ ਖਾਲੀ ਹਨ ਪਰ ਉਪ ਚੋਣ 4 ਸੀਟਾਂ ’ਤੇ ਹੋ ਰਹੀ ਅਤੇ ਉਸ ਵਿਚੋਂ ਕੋਈ ਦੋ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰਨਾ ਖਤਰੇ ਤੋਂ ਖਾਲੀ ਨਹੀਂ ਹੋਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News