ਚੋਣਾਂ ਮਗਰੋਂ ਐਕਸ਼ਨ ਮੋਡ 'ਚ ਮੁੱਖ ਮੰਤਰੀ ਭਗਵੰਤ ਮਾਨ, ਸੱਦ ਲਈ ਅਹਿਮ ਮੀਟਿੰਗ

06/07/2024 12:58:38 PM

ਚੰਡੀਗੜ੍ਹ (ਵੈੱਬ ਡੈਸਕ): ਹਾਲ ਹੀ ਵਿਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ਼ਨ ਮੋਡ ਵਿਚ ਹਨ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਪਟਿਆਲਾ ਅਤੇ ਫਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਅਤੇ ਹਲਕੇ ਦੇ ਵਿਧਾਇਕ ਮੌਜੂਦ ਰਹਿਣਗੇ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਨਵੀਂ ਨੌਕਰੀ ਦੀ ਪੇਸ਼ਕਸ਼!

ਇਹ ਮੀਟਿੰਗ ਅੱਜ ਦੁਪਹਿਰ 3 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ CM ਮਾਨ ਨੇ ਬੀਤੇ ਦਿਨੀਂ ਸੰਗਰੂਰ, ਹੁਸ਼ਿਆਰਪੁਰ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਨਵਨਿਯੁਕਤ ਸਾਂਸਦਾਂ, ਵਿਧਾਇਕਾਂ ਤੇ ਚੇਅਰਮੈਨਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਮੁੜ ਲੋਕ ਸੇਵਾ ਕਰਨ ਨੂੰ ਕਿਹਾ ਤੇ ਨਵਨਿਯੁਕਤ ਸਾਂਸਦਾਂ ਨੂੰ ਸੰਸਦ 'ਚ ਪੰਜਾਬ ਦੇ ਹੱਕਾਂ ਦੀ ਡੱਟਕੇ ਪੈਰਵਾਈ ਕਰਨ ਨੂੰ ਕਿਹਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News