ਐਕਸ਼ਨ ਮੋਡ 'ਚ CM ਮਾਨ! ਸੱਦ ਲਏ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਹੋਵੇਗੀ ਅਹਿਮ ਮੀਟਿੰਗ

06/13/2024 9:28:14 AM

ਚੰਡੀਗੜ੍ਹ (ਅੰਕੁਰ): ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਜਿੱਥੇ ਇਕ ਪਾਸੇ ਮੁੱਖ ਮੰਤਰੀ ਵੱਲੋਂ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਉੱਥੇ ਹੀ ਆਮ ਲੋਕਾਂ ਦੇ ਨਾਲ ਵੀ ਪਾਰਟੀ ਦੇ ਕੰਮਾਂ ਦੀ ਸਮੀਖਿਆ ਕਰ ਰਹੇ ਹਨ। ਵਿਧਾਇਕਾਂ, ਲੋਕ ਸਭਾ ਦੇ ਐੱਮ.ਪੀਜ਼. ਅਤੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤਾਂ ਤੋਂ ਬਾਅਦ ਹੁਣ ਸੀ.ਐੱਮ. ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਪਹਿਲਾ ਬਿਆਨ

CM ਮਾਨ ਵੱਲੋਂ ਹੁਣ ਸਾਰੇ ਜ਼ਿਲ੍ਹਿਆਂ ਦੇ ਡੀ.ਸੀਜ਼. ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਦੇ ਵਿਚ ਸੰਭਾਵੀ ਤੌਰ 'ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਗੱਲਬਾਤ ਹੋਵੇਗੀ ਅਤੇ ਨਾਲ ਹੀ ਸਰਕਾਰੀ ਸਕੀਮਾਂ ਨੂੰ ਲੈ ਕੇ ਵੀ ਮੁੱਖ ਮੰਤਰੀ ਜ਼ਿਲ੍ਹੇ ਦੇ ਅਧਿਕਾਰੀਆਂ ਤੋਂ ਰਿਪੋਰਟ ਮੰਗਣਗੇ। ਸਾਰੇ ਜ਼ਿਲ੍ਹਿਆਂ ਦੇ ਮੁਖ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਦੀ ਇਹ ਮੀਟਿੰਗ ਵੀਰਵਾਰ ਸਵੇਰੇ 11:30 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News