...ਜਦੋਂ CM ਮਾਨ ਨੇ ਲੋਕਾਂ ਸਾਹਮਣੇ ਸਪੈਸ਼ਲ ਚੀਫ ਸੈਕਟਰੀ ਨੂੰ ਲਾ ਲਿਆ ਫ਼ੋਨ
Thursday, Jul 25, 2024 - 09:39 AM (IST)
ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਜਦੋਂ ਆਪਣੀ ਰਿਹਾਇਸ਼ ’ਤੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ’ਚ ਹਿੱਸਾ ਲੈ ਰਹੇ ਸੀ ਤਾਂ ਇਕ ਕੋਰੋਨਾ ਵਾਰੀਅਰ ਨੇ ਮੁੱਖ ਮੰਤਰੀ ਸਾਹਮਣੇ ਆਪਣੀ ਸ਼ਿਕਾਇਤ ਰੱਖੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਕੇ ’ਤੇ ਸਪੈਸ਼ਲ ਚੀਫ ਸੈਕਟਰੀ ਨੂੰ ਫੋਨ ਲਾ ਦਿੱਤਾ। ਜਲੰਧਰ ਵੈਸਟ ਉਪ-ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਜਲੰਧਰ ਪੁੱਜੇ ਸੀ ਤੇ ਉਨ੍ਹਾਂ ਨੇ ‘ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ’ ਆਯੋਜਿਤ ਕਰ ਕੇ ਜਨਤਾ ਦੀਆਂ ਸ਼ਿਕਾਇਤਾਂ ਸੁਣਨੀਆਂ ਸ਼ੁਰੂ ਕੀਤੀਆਂ। ਵੱਖ- ਵੱਖ ਜ਼ਿਲਿਆਂ ਤੋਂ ਆਏ ਲੋਕ ਆਪਣੀਆਂ ਸ਼ਿਕਾਇਤਾਂ ਉਨ੍ਹਾਂ ਦੇ ਸਾਹਮਣੇ ਰੱਖ ਰਹੇ ਸਨ ਤਾਂ ਇਕ ਕੋਰੋਨਾ ਵਾਰੀਅਰ ਵੀ ਆਪਣੀ ਫਾਈਲ ਸਾਈਨ ਕਰਵਾਉਣ ਮੁੱਖ ਮੰਤਰੀ ਕੋਲ ਪੁੱਜਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕੋਰੋਨਾ ਵਾਰੀਅਰ ਨੂੰ ਕਿਹਾ ਕਿ ਮੈਂ ਤਾਂ ਕੱਲ ਹੀ ਤੁਹਾਡੀ ਫਾਈਲ ’ਤੇ ਦਸਤਖਤ ਕਰ ਦਿੱਤੇ ਸੀ। ਉਨ੍ਹਾਂ ਨੇ ਮੌਕੇ ’ਤੇ ਹੀ ਤੁਰੰਤ ਸਪੈਸ਼ਲ ਚੀਫ ਸੈਕਟਰੀ ਨੂੰ ਫੋਨ ਲਾ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਕੁੜੀਆਂ ਲਈ ਜਾਰੀ ਕੀਤੇ ਪੈਸੇ, ਬੈਂਕ ਖਾਤਿਆਂ 'ਚ ਆਵੇਗੀ ਇੰਨੀ ਰਕਮ
ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਸਮੇਂ ਜਿਨ੍ਹਾਂ ਨੇ ਕੰਮ ਕੀਤਾ ਹੈ ਅਤੇ ਆਪਣੀਆਂ ਸੇਵਾਵਾਂ ਹਸਪਤਾਲਾਂ ਨੂੰ ਦਿੱਤੀਆਂ ਹਨ, ਉਨ੍ਹਾਂ ਦੀ ਜਲਦ ਪ੍ਰੀਖਿਆ ਲੈ ਕੇ ਉਨ੍ਹਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੈਸ਼ਲ ਚੀਫ ਸੈਕਟਰੀ ਨੂੰ ਕਿਹਾ ਕਿ ਉਹ ਕੋਰੋਨਾ ਦੇ ਸਮੇਂ ਸੇਵਾਵਾਂ ਦੇਣ ਵਾਲਿਆਂ ਦੀਆਂ ਪ੍ਰੀਖਿਆਵਾਂ ਲੈ ਕੇ ਉਨ੍ਹਾਂ ਨੂੰ ਨੌਕਰੀ ’ਤੇ ਰੱਖਣ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦਾ ਮਕਸਦ ਇਹੀ ਹੈ ਕਿ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਜਾਵੇ ਤੇ ਲੋਕਾਂ ਨੂੰ ਵਾਰ-ਵਾਰ ਚੰਡੀਗੜ੍ਹ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਕਿਹਾ ਕਿ ਉਹ ਖੁਦ ਜ਼ਮੀਨ ਨਾਲ ਜੁੜੇ ਹੋਏ ਹਨ, ਇਸ ਲਈ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੁੱਖ ਮੰਤਰੀ ਨੇ ਅੱਜ ਜਿਹੜੇ-ਜਿਹੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ, ਉਹ ਲੋਕ ਕਾਫੀ ਖੁਸ਼ ਦਿਖਾਈ ਦੇ ਰਹੇ ਸਨ।
ਮੁੱਖ ਮੰਤਰੀ ਵੱਲੋਂ ਆਪਣਾ ਵਾਅਦਾ ਪੂਰਾ ਕਰਨ ’ਤੇ ਵਰਕਰਾਂ ’ਚ ਜੋਸ਼
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ’ਚ ਰਹਿ ਕੇ ਦੋਆਬੇ ਤੇ ਮਾਝੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਅਤੇ ਨਾਲ ਹੀ ਉਨ੍ਹਾਂ ਨੇ ਜਲੰਧਰ ’ਚ ਦਫਤਰ ਸਥਾਪਿਤ ਕਰ ਕੇ ਉਪ-ਚੋਣਾਂ ਦੌਰਾਨ ਕੀਤਾ ਆਪਣਾ ਵਾਅਦਾ ਪੂਰਾ ਕੀਤਾ। ਮੁੱਖ ਮੰਤਰੀ ਹਫਤੇ ’ਚ 2 ਦਿਨ ਜਲੰਧਰ ’ਚ ਰਿਹਾ ਕਰਨਗੇ, ਜਿੱਥੇ ਉਹ ਦੋਆਬੇ ਤੇ ਮਾਝੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਹੋਈਆਂ ਬਦਲੀਆਂ
ਮੁੱਖ ਮੰਤਰੀ ਨੇ ਵਰਕਰਾਂ ਨਾਲ ਮੀਟਿੰਗ ’ਚ ਸ਼ੀਤਲ ਅੰਗੁਰਾਲ ’ਤੇ ਤੰਜ ਕੱਸਦਿਆਂ ਕਿਹਾ ਕਿ ਜੋ ਲੋਕ ਲਾਲਚ ਕਰਦੇ ਹਨ, ਭਗਵਾਨ ਉਨ੍ਹਾਂ ਦੀ ਮਦਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ’ਚ ਹਰ ਛੋਟੀ-ਵੱਡੀ ਚੋਣ ਲੜੇਗੀ। ਉਨ੍ਹਾਂ ਨੇ ਪਾਰਟੀ ਵਾਲੰਟੀਅਰਾਂ ਨੂੰ 4 ਵਿਧਾਨ ਸਭਾ ਸੀਟਾਂ ਦੀਆਂ ਉਪ-ਚੋਣਾਂ ਲਈ ਤਿਆਰ ਰਹਿਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਨੇ ਜਲੰਧਰ ਵੈਸਟ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਮੋਹਿੰਦਰ ਭਗਤ ਨੂੰ ਜਿੱਤ ਦਿਵਾਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8