ਦਿਲਜੀਤ ਦੋਸਾਂਝ ਦੇ ਹੱਕ 'ਚ ਆਏ CM ਭਗਵੰਤ ਮਾਨ, ਫਿਲਮ ਦੀ ਸ਼ੂਟਿੰਗ ਬਾਰੇ ਆਖੀ ਵੱਡੀ ਗੱਲ (ਵੀਡੀਓ)

Tuesday, Jul 08, 2025 - 01:48 PM (IST)

ਦਿਲਜੀਤ ਦੋਸਾਂਝ ਦੇ ਹੱਕ 'ਚ ਆਏ CM ਭਗਵੰਤ ਮਾਨ, ਫਿਲਮ ਦੀ ਸ਼ੂਟਿੰਗ ਬਾਰੇ ਆਖੀ ਵੱਡੀ ਗੱਲ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਹਿਲੀ ਵਾਰ ਮੁੱਖ ਮੰਤਰੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਹੱਕ 'ਚ ਆਏ ਅਤੇ ਉਨ੍ਹਾਂ ਦੀ ਫਿਲਮ ਦੇ ਮੁੱਦੇ ਬਾਰੇ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦਿਲਜੀਤ ਦੀ ਫਿਲਮ 'ਸਰਦਾਰ ਜੀ 3' ਦਾ ਪਾਕਿਸਤਾਨੀ ਕਲਾਕਾਰ ਕਰਕੇ ਵਿਰੋਧ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਫਿਲਮ ਦੀ ਸ਼ੂਟਿੰਗ ਪਹਿਲਗਾਮ ਹਮਲੇ ਤੋਂ ਪਹਿਲਾਂ ਕੀਤੀ ਗਈ ਸੀ ਅਤੇ ਸਾਡਾ ਸੱਭਿਆਚਾਰ ਸਾਂਝਾ ਹੈ, ਜਿਸ ਕਾਰਨ ਦਿਲਜੀਤ ਨੇ ਪਾਕਿਸਤਾਨੀ ਕਲਾਕਾਰ ਆਪਣੀ ਫਿਲਮ 'ਚ ਲੈ ਲਏ ਪਰ ਇਸ ਫਿਲਮ ਦੇ ਰਿਲੀਜ਼ ਹੋਣ 'ਤੇ ਰੋਕ ਲਾ ਦਿੱਤੀ ਗਈ ਅਤੇ ਦਿਲਜੀਤ 'ਤੇ ਉਂਗਲੀਆਂ ਉੱਠਣੀਆਂ ਸ਼ੁਰੂ ਹੋ ਗਈਆਂ।

ਇਹ ਵੀ ਪੜ੍ਹੋ : ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਸਿਹਤ ਬੀਮਾ, ਸਰਕਾਰੀ ਮੁਲਾਜ਼ਮ ਵੀ ਲੈ ਸਕਣਗੇ ਲਾਭ

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪਾਕਿਸਤਾਨ ਦੀ ਟੀਮ ਇੱਥੇ ਖੇਡਣ ਆਵੇਗੀ ਤਾਂ ਉਹ ਸਾਰੀ ਦੀ ਸਾਰੀ ਠੀਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਨੂੰ ਭੇਡਾਂ-ਬੱਕਰੀਆਂ ਦੀ ਤਰ੍ਹਾਂ ਦੀ ਵਰਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਇਹ ਵੀ ਕਿਹਾ ਕਿ ਅਮਰੀਕਾ ਭਾਰਤ ਅਤੇ ਪਾਕਿਸਤਾਨ ਨੂੰ ਲੜਾਈ ਵਾਲੇ ਹਥਿਆਰ ਵੇਚ ਕੇ ਸਾਨੂੰ ਕਹਿ ਦਿੰਦਾ ਹੈ ਕਿ ਲੜਿਆ ਨਾ ਕਰੋ। ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਵੇਲੇ 10 ਲੱਖ ਦੇ ਕਰੀਬ ਪੰਜਾਬੀ ਮਰ ਗਏ ਪਰ ਵਿਰੋਧੀ ਪਾਰਟੀਆਂ ਦੇ ਆਗੂ ਸਿਰਫ ਫ਼ੌਜ ਦੀ ਟੋਪੀ ਲਾ ਕੇ ਤਸਵੀਰਾਂ ਖਿਚਵਾਉਣ ਆ ਜਾਂਦੇ ਹਨ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਐਮਰਜੈਂਸੀ ਟੀਮਾਂ ਦੀ ਤਾਇਨਾਤੀ ਦੇ ਹੁਕਮ, ਹਾਲਾਤ 'ਤੇ 24 ਘੰਟੇ ਨਜ਼ਰ

ਉਨ੍ਹਾਂ 'ਆਪਰੇਸ਼ਨ ਸਿੰਦੂਰ' ਬਾਰੇ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਜਿਹਦੇ ਲਾਉਣਾ ਹੈ, ਉਹਦੇ ਸਿੰਦੂਰ ਲਾ ਦੇਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਰ ਥਾਂ 'ਤੇ ਜਾ ਕੇ ਕਹਿ ਦਿੰਦੇ ਹਨ ਕਿ ਇਸ ਥਾਂ ਨਾਲ ਮੇਰਾ ਪੁਰਾਣਾ ਨਾਤਾ ਹੈ। ਉਨ੍ਹਾਂ ਨੇ ਅਸਿੱਧੇ ਤੌਰ 'ਤੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਰੇ ਬੋਲਦਿਆਂ ਕਿਹਾ ਕਿ ਜਿਹਦੇ ਨਾਲ ਨਾਤਾ ਹੈ, ਉਸ ਨਾਲ ਉਹ ਵਰਤਦੇ ਨਹੀਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News