ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ ਸਰਕਾਰ: ਮੁੱਖ ਮੰਤਰੀ ਭਗਵੰਤ ਮਾਨ

Wednesday, Jul 31, 2024 - 05:22 PM (IST)

ਸੁਨਾਮ/ਚੰਡੀਗੜ੍ਹ (ਅੰਕੁਰ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪਹੁੰਚੇ। ਜਿਥੇ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਪ੍ਰੋਗਰਾਮ 'ਚ ਸ਼ਾਮਲ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ’ਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾ ਕੇ ਅੱਗੇ ਵਧ ਰਹੀ ਹੈ। ਸੁਨਾਮ ਊਧਮ ਸਿੰਘ ਵਾਲਾ ’ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਬਚਪਨ ’ਚ ਆਪਣੇ ਪਿਤਾ ਨਾਲ ਇੱਥੇ ਹਰ ਸਾਲ ਹੋਣ ਵਾਲੇ ਸਮਾਗਮ ’ਚ ਸ਼ਾਮਲ ਹੋਣ ਲਈ ਜਾਂਦੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦੇ ਇਸ ਮਿੱਠੇ ਫ਼ਲ ਨੂੰ ਮਾਣ ਰਹੇ ਹਾਂ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ ਆਪਸ ’ਚ ਭਿੜੀਆਂ, ਚੱਲੀਆਂ ਤਾਬੜਤੋੜ ਗੋਲੀਆਂ

ਉਨ੍ਹਾਂ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ’ਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਤੇ ਸਾਨੂੰ ਉਨ੍ਹਾਂ ਦੀ ਬਹਾਦਰੀ ’ਤੇ ਮਾਣ ਹੈ। ਉਹ ਭਾਰਤ ਦੇ ਅਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਤੇ ਦੇਸ਼ ਭਗਤਾਂ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਜਿਨ੍ਹਾਂ ਨੇ ਬੇਮਿਸਾਲ ਬਹਾਦਰੀ ਤੇ ਅਥਾਹ ਹੌਸਲੇ ਦਾ ਪ੍ਰਦਰਸ਼ਨ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ, ਜਿਸ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਬੁਰਾਈਆਂ ਵਿਰੁੱਧ ਲੜਾਈ ’ਚ ਦੇਸ਼ ਦੀ ਅਗਵਾਈ ਕੀਤੀ ਹੈ।

ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਦੇਸ਼ ਛੱਡਣ ਦੀ ਬਜਾਏ ਇੱਥੇ ਹੀ ਸੇਵਾ ਕਰਨ ਨੌਜਵਾਨ

ਨੌਜਵਾਨਾਂ ਨੂੰ ਸ਼ਹੀਦ ਊਧਮ ਸਿੰਘ ਤੇ ਹੋਰ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਛੱਡ ਕੇ ਜਾਣ ਦੀ ਬਜਾਏ ਇੱਥੋਂ ਦੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਸਰਕਾਰ ਨੌਜਵਾਨਾਂ ਦੇ ਸ਼ਕਤੀਕਰਨ ਰਾਹੀਂ ਨੌਜਵਾਨਾਂ ਦੇ ਵਾਪਸ ਪੰਜਾਬ ਆਉਣ ਦੇ ਰੁਝਾਨ ਦੀ ਸ਼ੁਰੂਆਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ, ਜਿਸ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ।

ਆਰਟੀਫੀਸ਼ੀਅਲ ਇੰਟੈਲੀਜੈਂਸ ’ਚ ਪੰਜਾਬੀ ਨੂੰ ਸ਼ਾਮਲ ਕਰਨ ਲਈ ਕਰਾਂਗੇ ਠੋਸ ਉਪਰਾਲੇ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ’ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਠੋਸ ਉਪਰਾਲੇ ਕਰੇਗੀ। ਸਰਕਾਰ ਨੇ ਇਸ ਨੇਕ ਉਪਰਾਲੇ ਲਈ ਪਹਿਲਾਂ ਹੀ ਉੱਘੇ ਪੰਜਾਬੀ ਇਤਿਹਾਸਕਾਰਾਂ, ਕਵੀਆਂ ਤੇ ਸਾਹਿਤਕਾਰਾਂ ਨੂੰ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬੀ ਭਾਸ਼ਾ ਵਿਕਾਸ ਦੀ ਗਤੀ ’ਚ ਪਿੱਛੇ ਨਾ ਰਹਿ ਜਾਵੇ।

ਉੱਥੇ ਹੀ ਮੁੱਖ ਮੰਤਰੀ ਨੇ ਕਿਹਾ ਇਕ ਪਾਜੈਕਟ ਸੀ-ਪਾਈਟ ਖੇੜੇ ਤੋਂ ਸ਼ੁਰੂ ਗਿਆ ਹੈ। ਜਿਸ 'ਚ 1200 ਬੱਚੇ ਭਾਰਤੀ ਫੋਰਸ 'ਚ ਭਰਤੀ ਹੋਣ ਲਈ ਟ੍ਰੇਨਿੰਗ ਲੈਣ ਗਏ। ਇੱਥੇ ਉਨ੍ਹਾਂ ਦੀ ਸਹੁਲਤ 'ਚ ਹੋਸਟਲ, ਗਰਾਉਂਣ ਅਤੇ ਹੋਰ ਵੀ ਸੁਵਿਧਾਵਾਂ ਦਿੱਤੀਆਂ ਜਾਣਗੀਆਂ, ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਆਜ਼ਾਦੀ ਤੋਂ  ਬਾਅਦ ਪਹਿਲੀ ਮਾਲਵਾ ਨਹਿਰ ਬਣੀ ਹੈ ਜਿਸ ਨਾਲ 2 ਦੋ ਲੱਖ ਏਕੜ ਜ਼ਮੀਨ ਨੂੰ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪਾਣੀ ਨੂੰ ਲੈ ਕੇ ਇਕ ਹੋਰ ਖੁਸ਼ਖਬਰੀ ਦੇਣ ਜਾ ਰਹੇ ਹਾਂ। ਉਨ੍ਹਾਂ ਕਿਹਾ 206 ਮੈਗਾਵਾਟ ਦਾ ਡੈਮ ਬਣਾਇਆ ਹੈ, ਜਿਸ ਦੀ ਨਹਿਰ ਦੋਆਬਾ ਨਹਿਰ ਜਾਵੇਗੀ।

ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News