ਅਚਾਨਕ ਫਤਿਹਗੜ੍ਹ ਸਾਹਿਬ ਦੇ ਸਾਂਝ ਕੇਂਦਰ ਦਾ ਦੌਰਾ ਕਰਨ ਪੁੱਜੇ CM ਮਾਨ, ਜਾਣੋ ਕੀ ਬੋਲੇ (ਵੀਡੀਓ)
Thursday, Dec 07, 2023 - 06:28 PM (IST)
ਸ੍ਰੀ ਫਤਿਹਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਚਨਚੇਤ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਾਂਝ ਕੇਂਦਰ ਅਤੇ ਬੱਸੀ ਪਠਾਣਾ ਦੇ ਸੁਵਿਧਾ ਕੇਂਦਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਸੇਵਾ ਕੇਂਦਰ 'ਚ ਕੰਮ ਕਰਦੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉੱਥੇ ਆਪਣਾ ਕੰਮ ਕਰਵਾਉਣ ਆਏ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਸ਼ਹੀਦੀ ਜੋੜ ਮੇਲ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਜੋੜ ਮੇਲ ਦੌਰਾਨ ਲੱਖਾਂ ਦੀ ਗਿਣਤੀ 'ਚ ਇੱਥੇ ਸੰਗਤਾਂ ਨਤਮਸਤਕ ਹੁੰਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵੱਡੀ ਰਾਹਤ, ਇਹ FIR ਹੋਈ ਰੱਦ
ਇਸ ਨੂੰ ਲੈ ਕੇ ਪੂਰੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ਦੇ ਨਾਂ ਲਿਖ ਕੇ ਲੋਕਾਂ ਨੂੰ ਪਾਰਕਿੰਗ ਸਬੰਧੀ ਦੱਸਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਵੀ ਲੰਗਰਾਂ ਦੀ ਜਾਂ ਕੋਈ ਹੋਰ ਵਿਵਸਥਾ ਕੀਤੀ ਜਾਂਦੀ ਹੈ, ਉਸ 'ਚ ਸਾਡੀ ਕੋਈ ਦਖ਼ਲ-ਅੰਦਾਜ਼ੀ ਨਹੀਂ ਹੋਵੇਗੀ, ਸਗੋਂ ਅਸੀਂ ਉਨ੍ਹਾਂ ਦੀ ਮਦਦ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਨੂੰ ਸ਼ੋਕ ਵਜੋਂ ਮਨਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਉਹ ਘੜੀ ਹੈ, ਜਦੋਂ 7 ਤੇ 9 ਸਾਲ ਦੀ ਛੋਟੀ ਉਮਰ ਵਿੱਚ ਛੋਟੇ ਸਾਹਿਬ਼ਜਾਦਿਆਂ ਨੂੰ ਜਾਲਮਾਨਾਂ ਤਰੀਕੇ ਨਾਲ ਸ਼ਹੀਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਹਿਮਾਚਲ ਜਾਣਾ ਹੋਇਆ ਸੌਖਾ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ਉਨ੍ਹਾਂ ਇਹ ਵੀ ਕਿਹਾ ਕਿ ਲੰਗਰ ਪ੍ਰਥਾ ਸਿੱਖ ਪੰਥ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਹੈ ਇਸ ਲਈ ਸ਼ਹੀਦੀ ਸਭਾ ਮੌਕੇ ਸਿਰਫ ਸਾਦੇ ਲੰਗਰ ਹੀ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਤੱਕ ਦੁਨੀਆਂ ਦੀ ਇਸ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਮੁਹੱਈਆ ਕਰਵਾਉਣੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8