CM ਮਾਨ ਨੇ ਰਾਜਸਥਾਨ 'ਚ ਪ੍ਰਚਾਰ ਦੌਰਾਨ ਕੀਲੇ ਲੋਕ ਤੇ ਵਿਰੋਧੀਆਂ ਨੂੰ ਲਾਏ ਰਗੜੇ

Tuesday, Nov 21, 2023 - 08:03 PM (IST)

ਨੈਸ਼ਨਲ ਡੈਸਕ (ਰਮਨਦੀਪ ਸੋਢੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰਾਂ ਦੇ ਨਾਲ ਰਾਜਸਥਾਨ ਦੇ ਸੀਕਰ ਅਤੇ ਅਲਵਰ ਜ਼ਿਲ੍ਹਿਆਂ ਦੇ ਕਈ ਵਿਧਾਨ ਸਭਾ ਹਲਕਿਆਂ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਪੂਰਥਲਾ ਦੇ DC ਨੇ ਜਾਰੀ ਕੀਤੇ ਇਹ ਹੁਕਮ

ਰੋਡ ਸ਼ੋਅ ‘ਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਰਾਜਸਥਾਨ ‘ਚ ਬਦਲਾਅ ਦਾ ਸਬੂਤ ਹੈ। ਜਿਵੇਂ ਅੱਜ ਰਾਜਸਥਾਨ ਵਿੱਚ ਸਾਡੇ ਰੋਡ ਸ਼ੋਅ 'ਚ ਲੋਕਾਂ ਦੀ ਭੀੜ ਇਕੱਠੀ ਹੋਈ ਹੈ, ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਵੇਖੀ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਰਾਜਸਥਾਨ ‘ਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ਮਾਨ ਨੇ ਕਿਹਾ ਕਿ ਅੱਜ ਥਾਣਾ ਗਾਜ਼ੀ ਖੇਤਰ 'ਚ ਪਹੁੰਚ ਕੇ ਨਹੀਂ ਲੱਗਦਾ ਕਿ ਮੈਂ ਰਾਜਸਥਾਨ 'ਚ ਹਾਂ, ਇੰਝ ਲੱਗਦਾ ਹੈ ਜਿਵੇਂ ਸੰਗਰੂਰ 'ਚ ਹੀ ਹਾਂ। ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੇਖਦਿਆਂ ਮਾਨ ਨੇ ਕਿਹਾ ਕਿ ਇਹੋ ਜਿਹਾ ਮਾਹੌਲ ਤਾਂ ਸੰਗਰੂਰ 'ਚ ਦੇਖਣ ਨੂੰ ਮਿਲਦਾ ਹੈ। ਇੰਨਾ ਹੀ ਜੋਸ਼ ਅਤੇ ਜ਼ਜਬਾ ਪੰਜਾਬ ਤੇ ਦਿੱਲੀ 'ਚ ਦੇਖ ਚੁੱਕੇ ਹਾਂ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਸੇ ਕਰਕੇ ਮੈਂ ਪੰਜਾਬ ਦਾ ਮੁੱਖ ਮੰਤਰੀ ਬਣ ਸਕਿਆ। ਇਹ ਪਾਰਟੀ ਆਮ ਲੋਕਾਂ ਨੂੰ ਵਿਧਾਇਕ, ਸੰਸਦ ਮੈਂਬਰ ਅਤੇ ਚੇਅਰਮੈਨ ਬਣਾਉਂਦੀ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਵਿੱਚ ਵੱਡੇ ਲੋਕਾਂ ਨੂੰ ਮੌਕੇ ਮਿਲਦੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News