CM ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ ਦੌਰੇ 'ਤੇ, ਕਿਸਾਨਾਂ ਲਈ ਹੋ ਸਕਦੈ ਵੱਡਾ ਐਲਾਨ

Friday, Sep 15, 2023 - 10:11 AM (IST)

CM ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ ਦੌਰੇ 'ਤੇ, ਕਿਸਾਨਾਂ ਲਈ ਹੋ ਸਕਦੈ ਵੱਡਾ ਐਲਾਨ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਦੌਰੇ 'ਤੇ ਹਨ। ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਸਰਕਾਰ-ਸਨਅਤਕਾਰ ਮਿਲਣੀ ਤਹਿਤ ਕਾਰੋਬਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਦੀ ਨਬਜ਼ ਟਟੋਲਣਗੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ CM ਮਾਨ ਦਾ ਇਕ ਹੋਰ ਤੋਹਫ਼ਾ

ਇਹ ਸਾਰਾ ਪ੍ਰੋਗਰਾਮ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕਾਰੋਬਾਰੀਆਂ ਨੂੰ ਨਵਾਂ ਫੋਕਲ ਪੁਆਇੰਟ ਵੀ ਮਿਲ ਸਕਦਾ ਹੈ। ਇਹ ਵੀ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 3 ਦਿਨਾ ਪੰਜਾਬ ਦੌਰੇ 'ਤੇ ਹਨ ਅਤੇ ਅੱਜ ਉਨ੍ਹਾਂ ਦੇ ਦੌਰੇ ਦਾ ਆਖ਼ਰੀ ਦਿਨ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, 'ਮੌਸਮ' ਨੂੰ ਲੈ ਕੇ ਵਿਭਾਗ ਨੇ ਕੀਤੀ ਭਵਿੱਖਬਾਣੀ

ਦੱਸਣਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਲੱਗੇ ਕਿਸਾਨ ਮੇਲੇ ਦਾ ਅੱਜ ਆਖ਼ਰੀ ਦਿਨ ਹੈ, ਜਿਸ 'ਚ ਮੁੱਖ ਮੰਤਰੀ ਮਾਨ ਸ਼ਿਰੱਕਤ ਕਰ ਸਕਦੇ ਹਨ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹ ਅੱਜ ਕਿਸਾਨਾਂ ਨੂੰ ਲੈ ਕੇ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News