CM ਭਗਵੰਤ ਮਾਨ ਅੱਜ ਬਠਿੰਡਾ ''ਚ, ਪਾਰਟੀ ਉਮੀਦਵਾਰ ਖੁੱਡੀਆਂ ਦੇ ਹੱਕ ''ਚ ਕਰਨਗੇ ਚੋਣ ਪ੍ਰਚਾਰ

05/21/2024 1:04:42 PM

ਬਠਿੰਡਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਭ ਪਾਰਟੀਆਂ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰਨ 'ਚ ਲੱਗੀਆਂ ਹੋਈਆਂ ਹਨ। ਇਸ ਦੇ ਮੱਦੇਨਜ਼ਰ ਮਿਸ਼ਨ 13-0 ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦਿਹਾਤੀ ਵਿਖੇ ਜਨਸਭਾ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ, ਜਾਰੀ ਕੀਤੇ ਗਏ ਹੁਕਮ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਦਲਿਤ ਭਾਈਚਾਰੇ ਲਈ ਵੱਡਾ ਐਲਾਨ ਕਰ ਸਕਦੇ ਹਨ। ਮੁੱਖ ਮੰਤਰੀ ਇੱਥੇ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਲੁੱਟ, ਚੱਲਦੀ ਕਾਰ 'ਤੇ ਪੱਥਰ ਮਾਰ ਤੋੜਿਆ ਸ਼ੀਸ਼ਾ, ਲੁਟੇਰੇ ਕਰ ਗਏ ਕਾਂਡ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਲੁਧਿਆਣਾ ਵਿਖੇ ਪਾਰਟੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਜਲਦੀ ਹੀ ਦੇਣ ਦਾ ਐਲਾਨ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


Babita

Content Editor

Related News