CM ਮਾਨ ਦਾ ਅਕਾਲੀ ਦਲ ''ਤੇ ਵੱਡਾ ਇਲਜ਼ਾਮ, ਕਿਹਾ-ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕੀਤਾ ਕਮਜ਼ੋਰ

Monday, Jul 11, 2022 - 07:42 PM (IST)

CM ਮਾਨ ਦਾ ਅਕਾਲੀ ਦਲ ''ਤੇ ਵੱਡਾ ਇਲਜ਼ਾਮ, ਕਿਹਾ-ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕੀਤਾ ਕਮਜ਼ੋਰ

ਅੰਮ੍ਰਿਤਸਰ (ਬਿਊਰੋ) - ਇਸ ਮੌਕੇ ਅਕਾਲੀ ਆਗੂਆਂ ਵੱਲੋਂ ਸੂਬੇ ਦੀ ਰਾਜਧਾਨੀ ਦੇ ਮੁੱਦੇ 'ਤੇ ਕੀਤੀ ਬੇਬੁਨਿਆਦ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ 'ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਕਰੜੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕਿਹਾ, “ਹਰੇਕ ਪੰਜਾਬੀ ਇਹ ਭਲੀ-ਭਾਂਤ ਜਾਣਦਾ ਹੈ ਕਿ ਸੂਬਾ ਸਰਕਾਰ ਦੇ ਦਫ਼ਤਰਾਂ ਨੂੰ ਚੰਡੀਗੜ੍ਹ ਤੋਂ ਮੋਹਾਲੀ ਤਬਦੀਲ ਕਿਸ ਨੇ ਕੀਤਾ ਅਤੇ ਨਿਊ ਚੰਡੀਗੜ੍ਹ ਦੀ ਸਥਾਪਨਾ ਕਰਨ ਵਾਲੇ ਕੌਣ ਹਨ।” ਮਾਨ ਨੇ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵਿਆਂ ਨੂੰ ਖੋਰਾ ਲਾਉਣ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਕੇਂਦਰ ਦੀਆਂ ਸਰਕਾਰਾਂ ਨਾਲ ਮਿਲੀਭੁਗਤ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਮੁੱਖ ਮੰਤਰੀ ਨੇ ਸੁਖਬੀਰ ਬਾਦਲ ਤੋਂ ਪੁੱਛਿਆ ਕਿ ਕੇਂਦਰ ਦੀ ਸਰਕਾਰ 'ਚ ਭਾਈਵਾਲ ਹੋਣ ਦੇ ਬਾਵਜੂਦ ਉਨ੍ਹਾਂ ਨੇ ਚੰਡੀਗੜ੍ਹ ਨੂੰ ਲੈ ਕੇ ਚੁੱਪ ਕਿਉਂ ਧਾਰੀ ਰੱਖੀ। ਬਾਦਲ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਚੁੱਪ ਰਹੇ ਅਤੇ ਕਾਂਗਰਸ ਲੀਡਰਸ਼ਿਪ ਵੀ ਇਸ ਸਮੁੱਚੇ ਮਾਮਲੇ 'ਤੇ ਮੂਕ ਦਰਸ਼ਕ ਬਣੀ ਰਹੀ। ਅਕਾਲੀ ਦਲ ਅਤੇ ਕਾਂਗਰਸ ਮੀਡੀਆ ਸਾਹਮਣੇ ਨਿਰਆਧਾਰ ਬਿਆਨਬਾਜ਼ੀ ਕਰਕੇ ਸਸਤੀ ਸ਼ੋਹਰਤ ਖੱਟਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਆਮ ਲੋਕਾਂ ਨਾਲ ਸਲਾਹ ਮਸ਼ਵਰਾ ਕਰਕੇ ਹਰ ਮਸਲੇ ਦਾ ਹੱਲ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ:  ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ

ਮੁੱਖ ਮੰਤਰੀ ਨੇ ਕਾਂਗਰਸ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਇਸ ਪਾਰਟੀ ਦੇ ਮੰਤਰੀਆਂ ਨੇ ਸੂਬੇ ਦੇ ਦਰੱਖਤ ਤੱਕ ਵੇਚ ਦਿੱਤੇ ਹਨ। ਦੂਜੇ ਪਾਸੇ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸਿਹਤਮੰਦ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰੇਗੀ। ਸੂਬਾ ਸਰਕਾਰ ਨੇ ਮੱਤੇਵਾੜਾ ਜੰਗਲਾਂ ਨੇੜੇ ਕੋਈ ਉਦਯੋਗਿਕ ਯੂਨਿਟ ਲਾਉਣ ਦੀ ਇਜਾਜ਼ਤ ਨਾ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਲਿਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਪਿਆਰ ਲਈ ਸਰਹੱਦ ਪਾਰ ਕਰ ਜਲੰਧਰ ਆਈ ਪਾਕਿਸਤਾਨੀ ਕੁੜੀ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ

ਭਗਵੰਤ ਮਾਨ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਸੈਰ-ਸਪਾਟੇ ਵਜੋਂ ਆਕਰਸ਼ਿਤ ਕਰਨ ਲਈ ਵਾਤਾਵਰਨ ਪਾਰਕ ਵਜੋਂ ਵਿਕਸਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਹੈ। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਟੀਚਾ ਮਿੱਥਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ, ਸੂਬਾ ਸਰਕਾਰ ਹੁਣ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਵੱਲ ਧਿਆਨ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਰਗ ਦੇ ਭਲੇ ਲਈ ਵਚਨਬੱਧ ਹੈ।

 


author

rajwinder kaur

Content Editor

Related News