CM ਮਾਨ ਨੇ ਸ਼ਹੀਦ ਨਾਇਬ ਸੂਬੇਦਾਰ ਦੇ ਵਾਰਿਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਦਾ ਸੌਂਪਿਆ ਚੈੱਕ

Sunday, Aug 27, 2023 - 10:10 PM (IST)

CM ਮਾਨ ਨੇ ਸ਼ਹੀਦ ਨਾਇਬ ਸੂਬੇਦਾਰ ਦੇ ਵਾਰਿਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਦਾ ਸੌਂਪਿਆ ਚੈੱਕ

ਫਰੀਦਕੋਟ (ਚਾਵਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿਚ ਸ਼ਹੀਦ ਹੋਏ ਨਾਇਬ ਸੂਬੇਦਾਰ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਜੱਦੀ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖ਼ਾਸ ਕਰਕੇ ਸ਼ਹੀਦ ਦੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸੂਬੇ ’ਚ ਗ਼ੈਰ-ਕਾਨੂੰਨੀ ਮਾਈਨਿੰਗ ’ਤੇ ਸ਼ਿਕੰਜਾ, ਦੋ ਦਿਨਾਂ ’ਚ 3 ਕੇਸ ਦਰਜ

ਮੁੱਖ ਮੰਤਰੀ ਨੇ ਸ਼ਹੀਦ ਦੇ ਪਿੰਡ ਸਰਸੜੀ (ਫ਼ਰੀਦਕੋਟ) ਵਿਖੇ ਪਹੁੰਚ ਕੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਣ ਤੋਂ ਇਲਾਵਾ ਸ਼ਹੀਦ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦੇਣ ਅਤੇ ਸ਼ਹੀਦ ਦੇ ਨਾਂ ’ਤੇ ਪਿੰਡ ਵਿਚ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੀ ਡਿਸਪੈਂਸਰੀ ਦੇ ਨਵੀਨੀਕਰਨ ਅਤੇ ਪੰਜਗਰਾਈਂ ਤੋਂ ਨੰਗਲ ਰੋਡ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਦਾ ਐਲਾਨ ਵੀ ਕੀਤਾ। ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਇਹ ਖ਼ਬਰ ਵੀ ਪੜ੍ਹੋ : ਕਾਰ ਤੇ ਟਰੱਕ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, ਮਾਂ ਤੇ ਪੁੱਤ ਦੀ ਦਰਦਨਾਕ ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦ ਨਾਇਬ ਸੂਬੇਦਾਰ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਅਤੇ ਉਸ ਦੇ ਪਰਿਵਾਰ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।

ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਇਹ ਵਿੱਤੀ ਸਹਾਇਤਾ ਜਿਥੇ ਇਕ ਪਾਸੇ ਪਰਿਵਾਰ ਨੂੰ ਆਰਥਿਕ ਤੌਰ ’ਤੇ ਚਿੰਤਾ ਮੁਕਤ ਕਰੇਗੀ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨ ਵਿਚ ਅਹਿਮ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਹ ਨੌਜਵਾਨਾਂ ਨੂੰ ਹਥਿਆਰਬੰਦ ਫ਼ੌਜਾਂ ਵਿਚ ਭਰਤੀ ਹੋ ਕੇ ਨਿਰਸਵਾਰਥ ਢੰਗ ਨਾਲ ਆਪਣੀ ਮਾਤਭੂਮੀ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕਰੇਗੀ। ਇਸ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਡਿਪਟੀ ਕਮਿਸ਼ਨਰ ਵਿਨਿਤ ਕੁਮਾਰ, ਐੱਸ. ਐੱਸ. ਪੀ. ਹਰਜੀਤ ਸਿੰਘ, ਡੀ. ਆਈ. ਜੀ. ਅਜੇ ਮਲੂਜਾ, ਐੱਸ. ਡੀ. ਐੱਮ. ਕੋਟਕਪੂਰਾ ਵੀਰਪਾਲ ਕੌਰ ਅਤੇ ਡੀ. ਪੀ. ਆਰ. ਓ. ਫਰੀਦਕੋਟ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

           


author

Manoj

Content Editor

Related News