ਗੁਰਦੁਆਰਾ ਸਾਹਿਬ ''ਤੇ ਪਾਕਿਸਤਾਨੀ ਹਮਲੇ ''ਚ ਰਾਗੀ ਸਿੰਘ ਸਣੇ 4 ਦੀ ਮੌਤ ''ਤੇ CM ਮਾਨ ਨੇ ਪ੍ਰਗਟਾਇਆ ਦੁੱਖ
Wednesday, May 07, 2025 - 04:32 PM (IST)

ਚੰਡੀਗੜ੍ਹ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਸਥਿਤ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਬੰਬ ਨਾਲ ਕੀਤੇ ਹਮਲੇ 'ਚ ਰਾਗੀ ਸਿੰਘ ਸਣੇ 4 ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਾਕਿਸਤਾਨੀ ਵੱਲੋਂ ਗੁਰੂ ਘਰ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ! 3 ਦਿਨ ਬੰਦ ਰਹਿਣਗੇ ਸਕੂਲ-ਕਾਲਜ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉੱਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ ਹੈ।
ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਸਥਿਤ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਮਿਲੀ। ਜਿਸ ਵਿੱਚ ਇੱਕ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਮਾਰੇ ਗਏ ਹਨ। ਜਿੱਥੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉੱਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ…
— Bhagwant Mann (@BhagwantMann) May 7, 2025
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨੀ ਹਮਲੇ 'ਚ 3 ਸਿੰਘ ਸ਼ਹੀਦ! ਬਿਕਰਮ ਮਜੀਠੀਆ ਨੇ ਜਤਾਇਆ ਦੁੱਖ
CM ਮਾਨ ਨੇ ਟਵੀਟ ਕੀਤਾ, "ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਸਥਿਤ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਮਿਲੀ। ਜਿਸ ਵਿੱਚ ਇੱਕ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਮਾਰੇ ਗਏ ਹਨ। ਜਿੱਥੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉੱਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ, ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8