CM ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ
Sunday, Aug 07, 2022 - 06:55 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ ਦਿੱਤੀ ਹੈ। ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਦਿਲੋਂ ਮੁਬਾਰਕਾਂ। ਉਨ੍ਹਾਂ ਕਿਹਾ ਕਿ 16 ਸਾਲਾਂ ਬਾਅਦ ਆਖਿਰਕਾਰ ਤਮਗਾ ਭਾਰਤ ਦੇ ਹਿੱਸੇ ਆਇਆ। ਉਨ੍ਹਾਂ ਸਾਰੀ ਟੀਮ ਦੇ ਬਿਹਤਰ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚਾਂ ਨੂੰ ਵੀ ਵਧਾਈਆਂ ਦਿੱਤੀਆਂ ਤੇ ਕਿਹਾ ‘ਚੱਕ ਦੇ ਇੰਡੀਆ...। ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗੇ ਦੇ ਮੁਕਾਬਲੇ ’ਚ ਨਿਊਜ਼ੀਲੈਂਡ ਨੂੰ 2-1 ਨਾਲ ਹਰਾ ਕੇ ਜਿੱਤ ਹਾਸਲ ਕੀਤੀ।
ਇਹ ਵੀ ਪੜ੍ਹੋ : 3 ਟਿਊਬਵੈੱਲਾਂ ਦੀ ਤਾਰ ਕੀਤੀ ਚੋਰੀ, ਚੌਥੇ ਦੀ ਚੋਰੀ ਕਰਨ ਲੱਗਿਆਂ ਵਿਅਕਤੀ ਨੇ ਇੰਝ ਗੁਆਈ ਜਾਨ