CM ਮਾਨ ਨੇ ਬਜਟ ਪੇਸ਼ ਕਰਨ ਲਈ ਹਰਪਾਲ ਚੀਮਾ ਨੂੰ ਦਿੱਤੀ ਵਧਾਈ, ਸਾਂਝੀਆਂ ਕੀਤੀਆਂ ਤਸਵੀਰਾਂ
Tuesday, Mar 05, 2024 - 02:09 PM (IST)
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਪੰਜਾਬ ਵਿਧਾਨ ਸਭਾ 'ਚ ਆਪਣਾ ਤੀਜਾ ਬਜਟ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਪੰਜਾਬ ਨੂੰ ਰੰਗਲਾ ਬਣਾਉਣ ਵੱਲ ਇਕ ਕਦਮ ਹੋਰ ਵਧਾਉਣ ਵਾਲਾ ਬਜਟ ਦੱਸਿਆ।
ਇਹ ਵੀ ਪੜ੍ਹੋ : ਬਜਟ ਪੇਸ਼ ਕਰਨ ਮਗਰੋਂ ਬੋਲੇ ਹਰਪਾਲ ਚੀਮਾ-ਇਸ ਵਾਰ ਵੀ ਕੋਈ ਟੈਕਸ ਨਹੀਂ ਲਾਇਆ ਗਿਆ (ਵੀਡੀਓ)
ਉਨ੍ਹਾਂ ਨੇ ਐਕਸ 'ਚ ਪੋਸਟ ਪਾ ਕੇ ਕਿਹਾ ਕਿ ਆਮ ਲੋਕਾਂ ਦੇ ਪੱਖ 'ਚ ਇਤਿਹਾਸਕ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਚੀਮਾ ਜੀ ਨੂੰ ਬਹੁਤ ਵਧਾਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ, ਸਿੱਖਿਆ, ਵਪਾਰ ਅਤੇ ਖੇਤੀ ਨੂੰ ਮੁੱਖ ਰੱਖਦੇ ਹੋਏ ਇਹ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਆਰਥਿਕ ਹਾਲਾਤ 'ਚ ਹੋਰ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ 'ਚ 'ਮੁਫ਼ਤ ਬੱਸ ਯੋਜਨਾ' ਨੂੰ ਲੈ ਕੇ ਬਜਟ 'ਚ ਅਹਿਮ ਐਲਾਨ, ਵੱਡੀ ਗਿਣਤੀ 'ਚ ਔਰਤਾਂ ਲੈ ਰਹੀਆਂ ਲਾਭ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8