ਪਾਕਿਸਤਾਨ ’ਤੇ ਭਾਰਤ ਦੀ ਜਿੱਤ ’ਤੇ ਬੋਲੇ CM ਮਾਨ, ਕਿਹਾ-ਭਾਰਤ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਵੱਡਾ ਤੋਹਫ਼ਾ

10/23/2022 7:28:39 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੀ20 ਵਿਸ਼ਵ ਕੱਪ ’ਚ ਭਾਰਤ ਦੇ ਮੈਚ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਟੀ20 ਵਿਸ਼ਵ ਕੱਪ ’ਚ ਭਾਰਤ ਦੀ ਪਾਕਿਸਤਾਨ ’ਤੇ 4 ਵਿਕਟਾਂ ਦੀ ਜਿੱਤ ਨੇ ਪੂਰੇ ਭਾਰਤ ਵਾਸੀਆਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰਾਟ ਕੋਹਲੀ ਤੇ ਪੰਜਾਬ ਦੀ ਸ਼ਾਨ ਅਰਸ਼ਦੀਪ ਸਿੰਘ ਸਮੇਤ ਸਾਰੀ ਟੀਮ ਨੇ ਬਹੁਤ ਵਧੀਆ ਖੇਡ ਦਿਖਾਈ। ਉਨ੍ਹਾਂ ਸਾਰੀ ਟੀਮ ਨੂੰ ਆਉਣ ਵਾਲੇ ਮੈਚਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਲਿਖਿਆ ਕਿ ਚੱਕ ਦੇ ਇੰਡੀਆ...।

PunjabKesari

ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਟੀ20 ਵਿਸ਼ਵ ਕੱਪ 2022 ਦਾ ਮੁਕਾਬਲਾ ਆਸਟ੍ਰੇਲੀਆ ਦੇ ਮੈਲਬੋਰਨ 'ਚ ਖੇਡਿਆ ਗਿਆ। ਭਾਰਤ ਨੇ ਪਾਕਿ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ 'ਚ ਸ਼ਾਨ ਮਸੂਦ ਤੇ ਇਫਤਿਖਾਰ ਅਹਿਮਦ ਦੀਆਂ ਕ੍ਰਮਵਾਰ 52 ਦੌੜਾਂ ਤੇ 51 ਦੌੜਾਂ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ 'ਤੇ 159 ਦੌੜਾਂ ਬਣਾਈਆਂ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਦਿੱਤਾ।  ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਵਿਰਾਟ ਕੋਹਲੀ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 160 ਦੌੜਾਂ ਬਣਾ ਕੇ ਭਾਰਤ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ।


Manoj

Content Editor

Related News