ਚੰਡੀਗੜ੍ਹ 'ਚ AAP ਦਾ ਮੇਅਰ ਬਣਨ 'ਤੇ CM ਮਾਨ ਨੇ ਦਿੱਤੀ ਵਧਾਈ, ਬੋਲੇ-ਆਖ਼ਰ ਸੱਚ ਦੀ ਜਿੱਤ ਹੋਈ

Tuesday, Feb 20, 2024 - 05:11 PM (IST)

ਚੰਡੀਗੜ੍ਹ 'ਚ AAP ਦਾ ਮੇਅਰ ਬਣਨ 'ਤੇ CM ਮਾਨ ਨੇ ਦਿੱਤੀ ਵਧਾਈ, ਬੋਲੇ-ਆਖ਼ਰ ਸੱਚ ਦੀ ਜਿੱਤ ਹੋਈ

ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣ ਮਾਮਲੇ ਨੂੰ ਲੈ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਆਖ਼ਰ ਸੱਚਾਈ ਦੀ ਜਿੱਤ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 17 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਨ੍ਹੇਰੀ ਦਾ Alert, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ Advisory

ਉਨ੍ਹਾਂ ਨੇ ਐਕਸ 'ਤੇ ਲਿਖਿਆ ਕਿ ਸੁਪਰੀਮ ਕੋਰਟ ਵਲੋਂ ਚੰਡੀਗੜ੍ਹ 'ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸੁਆਗਤ ਕਰਦੇ ਹਾਂ। ਸੀ. ਜੇ. ਆਈ. ਨੇ ਪ੍ਰੀਜ਼ਾਈਡਿੰਗ ਅਫ਼ਸਰ ਵਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ 'ਆਪ' ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 22 ਤਾਰੀਖ਼ ਨੂੰ ਪੈਟਰੋਲ ਪੰਪ ਬੰਦ ਹੋਣਗੇ ਜਾਂ ਨਹੀਂ! ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ

ਮੁੱਖ ਮੰਤਰੀ ਨੇ ਲਿਖਿਆ ਕਿ ਭਾਜਪਾ ਵਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ। ਲੋਕਤੰਤਰ ਦੀ ਇਸ ਵੱਡੀ ਜਿੱਤ 'ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ।
PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News