CM ਮਾਨ ਨੇ ਸੂਬਾ ਵਾਸੀਆਂ ਨੂੰ ''ਦੀਵਾਲੀ'' ਤੇ ''ਬੰਦੀ ਛੋੜ ਦਿਵਸ'' ਦੀ ਦਿੱਤੀ ਵਧਾਈ

Thursday, Oct 31, 2024 - 07:55 AM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਸੂਬਾ ਵਾਸੀਆਂ ਸਣੇ ਦੁਨੀਆ ਭਰ ’ਚ ਵੱਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਜਗਮਗ ਨਾਲ ਨਾ ਸਿਰਫ਼ ਹਰ ਘਰ ਰੌਸ਼ਨ ਹੁੰਦਾ ਹੈ, ਸਗੋਂ ਇਹ ਹਨ੍ਹੇਰੇ ’ਤੇ ਚਾਨਣ, ਬੁਰਾਈ ’ਤੇ ਚੰਗਿਆਈ ਅਤੇ ਨਿਰਾਸ਼ਾ ’ਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ।

ਇਹ ਵੀ ਪੜ੍ਹੋ : ਸਟ੍ਰੋਕ ਦੇ ਮਰੀਜ਼ਾਂ ਨੂੰ ਇਹ ਮੁਫ਼ਤ ਸਹੂਲਤ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਨਾਲ ਹੀ ਉਨ੍ਹਾਂ ਨੇ ਇਹ ਤਿਉਹਾਰ ਜਾਤ, ਰੰਗ, ਨਸਲ ਤੇ ਧਾਰਮਿਕ ਵਿਤਕਰੇ ਤੋਂ ਉੱਪਰ ਉੱਠ ਕੇ ਰਵਾਇਤੀ ਧੂਮਧਾਮ ਤੇ ਸ਼ਰਧਾ ਨਾਲ ਮਨਾਉਣ ਦੀ ਵੀ ਸੂਬਾ ਵਾਸੀਆਂ ਨੂੰ ਅਪੀਲ ਕੀਤੀ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਵਲੋਂ 'ਆਪ' ਵਰਕਰਾਂ 'ਤੇ ਪਾਣੀ ਦੀਆਂ ਵਾਛੜਾਂ, ਦੇਖੋ ਮੌਕੇ ਦੇ ਹਾਲਾਤ (ਵੀਡੀਓ)

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ 1612 'ਚ ਦੀਵਾਲੀ ਦੇ ਤਿਉਹਾਰ 'ਤੇ ਗਵਾਲੀਅਰ ਦੇ ਕਿਲ੍ਹੇ 'ਚੋਂ 62 ਹਿੰਦੂ ਰਾਜਿਆਂ ਨੂੰ ਰਿਹਾਈ ਦੇ ਇਤਿਹਾਸਕ ਮੌਕੇ 'ਬੰਦੀ ਛੋੜ ਦਿਵਸ' 'ਤੇ ਵੀ ਪੂਰੇ ਦੇਸ਼ ਵਾਸੀਆਂ ਖ਼ਾਸ ਕਰਕੇ ਸਿੱਖ ਕੌਮ ਨੂੰ ਵਧਾਈ ਦਿੱਤੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News