ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ CM ਮਾਨ ਨੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਵਧਾਈ
Saturday, Nov 23, 2024 - 07:47 PM (IST)
ਚੰਡੀਗੜ੍ਹ- ਅੱਜ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ 4 'ਚੋਂ 3 ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਧਮਾਕੇਦਾਰ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ 'ਐਕਸ' ਅਕਾਊਂਟ 'ਤੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਇਕ ਵੀਡੀਓ ਪੋਸਟ ਕੀਤਾ ਹੈ।
ਇਸ ਵੀਡੀਓ ਨਾਲ ਉਨ੍ਹਾਂ ਵਧਾਈ ਦਿੰਦੇ ਹੋਏ ਲਿਖਿਆ, ''ਅੱਜ ਸਾਡੇ ਲਈ ਬੇਹੱਦ ਖੁਸ਼ੀ ਦਾ ਦਿਨ ਹੈ। ਪੰਜਾਬ ਦੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ 3 ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਹੋਈ ਹੈ। ਸਾਰੇ ਜੇਤੂ ਉਮੀਦਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।''
ਅੱਜ ਸਾਡੇ ਲਈ ਬੇਹੱਦ ਖੁਸ਼ੀ ਦਾ ਦਿਨ ਹੈ। ਪੰਜਾਬ ਦੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ 3 ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਹੋਈ ਹੈ। ਸਾਰੇ ਜੇਤੂ ਉਮੀਦਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।
— Bhagwant Mann (@BhagwantMann) November 23, 2024
आज हमारे लिए बहुत ख़ुशी का दिन है। पंजाब की 4 विधानसभा सीटों पर हुए उपचुनावों में आम आदमी… pic.twitter.com/vE4dWqV6RY
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਚੋਂ ਚੱਬੇਵਾਲ, ਡੇਰਾ ਬਾਬਾ ਨਾਨਕ ਤੇ ਗਿੱਦੜਬਾਹਾ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ, ਜਦਕਿ ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ
ਇਨ੍ਹਾਂ 'ਚੋਂ ਚੱਬੇਵਾਲ ਤੋਂ ਇਸ਼ਾਂਕ ਕੁਮਾਰ ਚੱਬੇਵਾਲ 28,690 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਨੇ 5,772 ਵੋਟਾਂ ਦੇ ਫ਼ਰਕ ਨਾਲ ਵੱਡੀ ਜਿੱਤ ਹਾਸਲ ਕੀਤੀ ਹੈ, ਜਿੱਥੇ ਗੁਰਦੀਪ ਸਿੰਘ ਰੰਧਾਵਾ (ਆਪ) ਨੂੰ 59,004 ਵੋਟਾਂ ਪਈਆਂ ਹਨ।
ਇਸੇ ਤਰ੍ਹਾਂ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21,801 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਡਿੰਪੀ ਢਿੱਲੋਂ ਨੂੰ 71,198 ਵੋਟਾਂ ਹਾਸਲ ਹੋਈਆਂ, ਜਦਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ 49,397 ਵੋਟਾਂ ਨਾਲ ਦੂਜੇ ਅਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ 12,174 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ ਹਨ।
ਇਸ ਤੋਂ ਇਲਾਵਾ ਬਰਨਾਲਾ ਸੀਟ 'ਤੇ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ,ਜਿੱਥੇ ਕਾਂਗਰਸ ਦੇ ਕਾਲਾ ਢਿੱਲੋਂ 2,147 ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ 28,254 ਵੋਟਾਂ ਪਈਆਂ ਹਨ, ਜਦਕਿ 'ਆਪ' ਦੇ ਹਰਿੰਦਰ ਧਾਲੀਵਾਲ 26,097 ਵੋਟਾਂ ਨਾਲ ਦੂਜੇ ਤੇ ਭਾਜਪਾ ਦੇ ਉਮੀਦਵਾਰ ਕੇਵਲ ਢਿੱਲੋਂ 17,985 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ।
ਇਹ ਵੀ ਪੜ੍ਹੋ- ਸੜਕ ਕਿਨਾਰੇ ਗੱਲਾਂ ਕਰਦੇ ਵਿਅਕਤੀਆਂ 'ਤੇ ਆ ਚੜ੍ਹੀ ਪੁਲਸ ਦੀ ਗੱਡੀ, 1 ਨੇ ਤੋੜਿਆ ਦਮ, ਲੋਕਾਂ ਨੇ ਲਾ'ਤਾ ਜਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e